Breaking News
Home / ਭਾਰਤ / ਲਖੀਮਪੁਰ ਖੀਰੀ ਪਹੁੰਚਿਆ ਸ਼੍ਰੋਮਣੀ ਅਕਾਲੀ ਦਲ ਦਾ ਵਫਦ

ਲਖੀਮਪੁਰ ਖੀਰੀ ਪਹੁੰਚਿਆ ਸ਼੍ਰੋਮਣੀ ਅਕਾਲੀ ਦਲ ਦਾ ਵਫਦ

ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਲਖੀਮਪੁਰ : ਸ੍ਰੋਮਣੀ ਅਕਾਲੀ ਦਲ ਦਾ ਇਕ ਵਫਦ ਵੀ ਅੱਜ ਲਖੀਮਪੁਰ ਖੀਰੀ ਪੁੱਜਿਆ ਹੈ। ਵਫਦ ਵੱਲੋਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁਖ ਸਾਂਝਾ ਕੀਤਾ ਗਿਆ। ਵਫਦ ਨੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸਰਾ ਨੂੰ ਬਰਖਾਸਤ ਕਰਨ ਤੇ ਦੋਸ਼ੀਆਂ ਨੂੰ ਵੀ ਤੁਰੰਤ ਗ੍ਰਿਫਤਾਰ ਕਰਨ ਦੀਮੰਗ ਕੀਤੀ ਸ਼੍ਰੋਮਣੀ ਅਕਾਲੀ ਦਲ ਦੇ ਇਸ ਵਫ਼ਦ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਆਦਿ ਅਕਾਲੀ ਆਗੂ ਸ਼ਾਮਲ ਹਨ। ਇਸ ਮੋਕੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਜਪਾ ਦੇ ਰਾਜ ਵਿਚ ਸੱਧਾਧਾਰੀਆਂ, ਆਮ ਲੋਕਾਂ ਅਤੇ ਕਿਸਾਨਾਂ ਲਈ ਕਾਨੂੰਨੀ ਮਾਪਦੰਡ ਵੱਖੋ-ਵੱਖ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀ ਕੋਈ ਗੱਲ ਨਹੀਂ ਸੁਣ ਰਹੀ, ਜਿਸ ਕਰਕੇ ਹੁਣ ਕਿਸਾਨਾਂ ਨੂੰ ਸ਼ਰ੍ਹੇਆਮ ਮਾਰਿਆ ਜਾ ਰਿਹਾ ਹੈ। ਬੀਬੀ ਬਾਦਲ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੇ ਇਸ ਹਾਦਸੇ ਤੋਂ ਤਿੰਨ ਦਿਨ ਪਹਿਲਾਂ ਕਿਸਾਨਾਂ ਨੂੰ ਮਾਰਨ ਦੀਆਂ ਸ਼ਰ੍ਹੇਆਮ ਧਮਕੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਅਹਿਜੀ ਦਰਿੰਗੀ ਕਰਨ ਵਾਲੇ ਭਾਜਪਾ ਆਗੂਆਂ ਨੂੰ ਜਲਦੀ ਤੋਂ ਜਲਦੀ ਸਖਤ ਸਜ਼ਾ ਦਿੱਤੀ ਜਾਵੇ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧੀ

ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਹਨ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : …