Breaking News
Home / ਭਾਰਤ / ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਨੂੰ ਲਿਆ ਨਿਸ਼ਾਨੇ ‘ਤੇ-ਕਿਹਾ ਕਾਂਗਰਸ ਪਾਰਟੀ ਵਿਚ ਬਹੁਤ ਕਮੀਆਂ, ਲਖੀਮਪੁਰ ਕਾਂਡ ਤੋਂ ਬਾਅਦ ਵਾਪਸੀ ਦੀ ਉਮੀਦ ਕਰਨਾ ਗਲਤ

ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਨੂੰ ਲਿਆ ਨਿਸ਼ਾਨੇ ‘ਤੇ-ਕਿਹਾ ਕਾਂਗਰਸ ਪਾਰਟੀ ਵਿਚ ਬਹੁਤ ਕਮੀਆਂ, ਲਖੀਮਪੁਰ ਕਾਂਡ ਤੋਂ ਬਾਅਦ ਵਾਪਸੀ ਦੀ ਉਮੀਦ ਕਰਨਾ ਗਲਤ

ਨਵੀਂ ਦਿੱਲੀ : ਲਖੀਮਪੁਰ ਖੀਰੀ ਕਾਂਡ ਤੋਂ ਬਾਅਦ ਚਰਚਾ ਵਿਚ ਆਈ ਕਾਂਗਰਸ ਪਾਰਟੀ ‘ਤੇ ਪ੍ਰਸਿੱਧ ਚੋਣ ਰਣਨੀਤੀ ਘਾੜ ਪ੍ਰਸ਼ਾਂਤ ਕਿਸ਼ੋਰ ਨੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਕਾਂਗਰਸ ਦਾ ਨਾਮ ਲਏ ਬਿਨਾ ਲਿਖਿਆ ਹੈ ਕਿ ਜੋ ਲੋਕ ਜਾਂ ਪਾਰਟੀਆਂ ਇਹ ਸੋਚ ਰਹੀਆਂ ਹਨ ਕਿ ਸਭ ਤੋਂ ਪੁਰਾਣੀ ਪਾਰਟੀ ਯਾਨੀ ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਹੁਣ ਮਜ਼ਬੂਤੀ ਨਾਲ ਖੜ੍ਹੀ ਹੋ ਜਾਵੇਗੀ, ਉਨ੍ਹਾਂ ਲੋਕਾਂ ਦੇ ਹੱਥ ਨਿਰਾਸ਼ਾ ਹੀ ਲੱਗੇਗੀ, ਕਿਉਂਕਿ ਕਾਂਗਰਸ ਪਾਰਟੀ ਇਸ ਸਮੇਂ ਬਹੁਤ ਸਾਰੀਆਂ ਸਮੱਸਿਆਵਾਂ ਦੇ ਨਾਲ ਜੂਝ ਰਹੀ ਜਿਨ੍ਹਾਂ ਵਿਚੋਂ ਨਿਕਲ ਪਾਉਣ ਬਹੁਤ ਔਖਾ ਹੈ। ਕਈ ਰਾਜਨੀਤਿਕ ਪਾਰਟੀਆਂ ਨੂੰ ਸੱਤਾ ਤੱਕ ਪਹੁੰਚਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਦੇ ਇਸ ਟਵੀਟ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਦੇ ਨਜ਼ਰੀਏ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਸ਼ਾਇਦ ਪੀ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ ਪ੍ਰੰਤੂ ਉਨ੍ਹਾਂ ਨੇ ਸਾਰੀਆਂ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਉਹ ਸ਼ਾਇਦ ਕਾਂਗਰਸ ਪਾਰਟੀ ਨੂੰ ਅਜੇ ਤੱਕ ਭਾਜਪਾ ਦਾ ਮੁਕਾਬਲਾ ਕਰਨ ਦੇ ਲਾਇਕ ਨਹੀਂ ਮੰਨ ਰਹੇ। ਉਨ੍ਹਾਂ ਨੇ ਪਹਿਲਾਂ ਵੀ ਇਕ ਬਿਆਨ ਵਿਚ ਕਿਹਾ ਸੀ ਕਿ ਪਾਰਟੀ ਨੂੰ ਆਪਣੇ ਢਾਂਚੇ ਵਿਚ ਵੱਡਾ ਬਦਲਾਅ ਕਰਨ ਦੀ ਜ਼ਰੂਰਤ ਹੈ।

 

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …