Breaking News
Home / ਭਾਰਤ / ਰਾਮ ਰਹੀਮ ਰਣਜੀਤ ਕਤਲ ਕਾਂਡ ਮਾਮਲੇ ‘ਚ ਦੋਸ਼ੀ ਕਰਾਰ-12 ਅਕਤੂਬਰ ਨੂੰ ਰਾਮ ਰਹੀਮ ਸਮੇਤ 4 ਹੋਰ ਮੁਲਜ਼ਮਾਂ ਨੂੰ ਸੁਣਾਈ ਜਾਵੇਗੀ ਸਜ਼ਾ

ਰਾਮ ਰਹੀਮ ਰਣਜੀਤ ਕਤਲ ਕਾਂਡ ਮਾਮਲੇ ‘ਚ ਦੋਸ਼ੀ ਕਰਾਰ-12 ਅਕਤੂਬਰ ਨੂੰ ਰਾਮ ਰਹੀਮ ਸਮੇਤ 4 ਹੋਰ ਮੁਲਜ਼ਮਾਂ ਨੂੰ ਸੁਣਾਈ ਜਾਵੇਗੀ ਸਜ਼ਾ

ਪੰਚਕੂਲਾ : ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ ਦਿੰਦਿਆ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਰਣਜੀਤ ਕਤਲ ਕਾਂਡ ਮਾਮਲੇ ‘ਚ ਅੱਜ ਵੱਡਾ ਫੈਸਲਾ ਸਣਾਇਆ ਹੈ। ਅਦਾਲਤ ਨੇ ਸੁਨਾਰੀਆ ਜੇਲ੍ਹ ‘ਚ ਬੰਦ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਇਸ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ ਅਤੇ ਆਉਂਦੀ 12 ਅਕਤੂਬਰ ਨੂੰ ਸਜ਼ਾ ਦਾ ਐਲਾਨ ਕੀਤਾ ਜਾਵੇਗਾ। ਰਣਜੀਤ ਕਤਲ ਕਾਂਡ ਮਾਮਲੇ ਵਿਚ ਰਾਮ ਰਹੀਮ, ਕ੍ਰਿਸ਼ਨ ਲਾਲ, ਸਬਦਿਲ, ਅਵਤਾਰ ਅਤੇ ਜਸਬੀਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਦੋਸ਼ੀ ਇੰਦਰਸੈਨ ਦੀ ਮੌਤ ਹੋ ਚੁੱਕੀ ਹੈ। ਡੇਰੇ ਦੇ ਸਾਬਕਾ ਮੈਨੇਜਰ ਰਹੇ ਰਣਜੀਤ ਸਿੰਘ ਦੀ 10 ਜੁਲਾਈ 2002 ਨੂੰ ਹਰਿਆਣਾ ਦੇ ਕੁਰੂਕਸ਼ੇਤਰ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸ਼ੁੱਕਰਵਾਰ ਨੂੰ ਕੇਸ ਦੀ ਸੁਣਵਾਈ ਦੇ ਦੌਰਾਨ ਰਾਮ ਰਹੀਮ ਅਤੇ ਕ੍ਰਿਸ਼ਨ ਲਾਲ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਜਦਕਿ ਅਵਤਾਰ, ਜਸਬੀਰ ਅਤੇ ਸਬਦਿਲ ਨੂੰ ਕੋਰਟ ਵਿਚ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਰਾਮ ਰਹੀਮ 2 ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ 20 ਸਾਲ ਅਤੇ ਛਤਰਪਤੀ ਹੱਤਿਆ ਕਾਂਡ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਉਨ੍ਹਾਂ ਨੂੰ 25 ਅਗਸਤ 2017 ਨੂੰ ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ ਸੁਨਾਰੀਆ ਜੇਲ੍ਹ ‘ਚ ਭੇਜ ਦਿੱਤਾ ਗਿਆ ਸੀ।

 

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …