Breaking News
Home / ਭਾਰਤ / ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 7ਵੇਂ ਦਿਨ ਫਿਰ ਵਧੀਆਂ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 7ਵੇਂ ਦਿਨ ਫਿਰ ਵਧੀਆਂ

ਸ੍ਰੀ ਗੰਗਾਨਗਰ ’ਚ ਪੈਟਰੋਲ 117 ਰੁਪਏ ਪ੍ਰਤੀ ਲੀਟਰ ਦੇ ਕਰੀਬ ਪਹੁੰਚਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਲਗਾਤਾਰ 7ਵੇਂ ਦਿਨ ਵੀ ਵਧੀਆਂ ਹਨ। ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 30 ਪੈਸੇ ਅਤੇ ਡੀਜ਼ਲ ਦੀ ਕੀਮਤ 35 ਪੈਸੇ ਪ੍ਰਤੀ ਲੀਟਰ ਵਧੀ ਹੈ। ਇਸ ਤੋਂ ਬਾਅਦ ਦਿੱਲੀ ਵਿਚ ਪੈਟਰੋਲ ਹੁਣ 105 ਰੁਪਏ ਪ੍ਰਤੀ ਲੀਟਰ ਦੇ ਕਰੀਬ ਅਤੇ ਡੀਜ਼ਲ 94 ਰੁਪਏ ਪ੍ਰਤੀ ਲੀਟਰ ਦੇ ਕਰੀਬ ਪਹੁੰਚ ਗਿਆ ਹੈ। ਇਸੇ ਦੌਰਾਨ ਰਾਜਸਥਾਨ ਦੇ ਸ੍ਰੀਗੰਗਾਨਗਰ ਵਿਚ ਪੈਟਰੋਲ 117 ਰੁਪਏ ਅਤੇ ਡੀਜ਼ਲ 108 ਰੁਪਏ ਪ੍ਰਤੀ ਲੀਟਰ ਦੇ ਕਰੀਬ ਮਿਲ ਰਿਹਾ ਹੈ। ਜੇਕਰ ਆਉਂਦੇ ਦਿਨਾਂ ਦੌਰਾਨ ਇਸੇ ਤਰ੍ਹਾਂ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੁੰਦਾ ਰਿਹਾ ਤਾਂ ਦੇਸ਼ ਵਿਚ ਹਾਹਾਕਾਰ ਵਾਲਾ ਮਾਹੌਲ ਬਣ ਜਾਵੇਗਾ। ਵੈਸੇ ਤਾਂ ਹੁਣ ਵੀ ਦੇਸ਼ ਦੀ ਜਨਤਾ ਮੋਦੀ ਸਰਕਾਰ ਦੇ ਅੱਛੇ ਦਿਨਾਂ ਦੀ ਉਡੀਕ ਕਰ ਰਹੀ ਹੈ।

 

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …