14.9 C
Toronto
Saturday, April 18, 2026
spot_img
Homeਭਾਰਤਜੰਮੂ ਕਸ਼ਮੀਰ ਦੇ ਰਜੌਰੀ ਵਿਚ ਮੁਕਾਬਲੇ ਦੌਰਾਨ ਪੰਜ ਜਵਾਨ ਸ਼ਹੀਦ

ਜੰਮੂ ਕਸ਼ਮੀਰ ਦੇ ਰਜੌਰੀ ਵਿਚ ਮੁਕਾਬਲੇ ਦੌਰਾਨ ਪੰਜ ਜਵਾਨ ਸ਼ਹੀਦ

ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ’ਚ ਭਾਰਤੀ ਫੌਜ ਦੇ ਇਕ ਅਫਸਰ ਸਣੇ 5 ਜਵਾਨ ਸ਼ਹੀਦ ਹੋ ਗਏ। ਫੌਜ ਦੇ ਸੀਨੀਅਰ ਅਧਿਕਾਰੀ ਲੈਫਟੀਨੈਂਟ ਕਰਨਲ ਦੇਵਿੰਦਰ ਆਨੰਦ ਨੇ ਦੱਸਿਆ ਕਿ ਪੀਰ ਪੰਜਾਲ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ ਅਤੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਲੱਭਣ ਲਈ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰੇ ਹੋਏ ਦੇਖਦਿਆਂ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਦੌਰਾਨ ਭਾਰਤੀ ਫੌਜ ਦੇ ਇਕ ਅਫਸਰ ਸਣੇ 5 ਜਵਾਨ ਸ਼ਹੀਦ ਹੋ ਗਏ। ਇਸੇ ਦੌਰਾਨ ਅਨੰਤਨਾਗ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇਕ ਅੱਤਵਾਦੀ ਨੂੰ ਵੀ ਮਾਰ ਮੁਕਾਇਆ। ਮਾਰੇ ਗਏ ਅੱਤਵਾਦੀ ਦਾ ਸਬੰਧ ਲਸ਼ਕਰ-ਏ-ਤੋਇਬਾ ਨਾਲ ਦੱਸਿਆ ਜਾ ਰਿਹਾ ਹੈ।

 

RELATED ARTICLES
POPULAR POSTS