ਬੋਲੇ – ਸਿੱਧੁੂ ਤੇ ਚੰਨੀ ’ਚ ਵੀ ਫੁੱਟ ਪਾ ਰਹੇ ਹਨ ਸਾਬਕਾ ਕਾਂਗਰਸੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸੂਬੇ ਦੀ ਰਾਜਨੀਤੀ ਵਿਚ ਫਿਰ ਸਿਆਸੀ ਹਲਚਲ ਮਚਾ ਦਿੱਤੀ ਹੈ। ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਈ ਕਾਂਗਰਸ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ। ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲ ਸਕਦੇ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਹੁਣ ਤੱਕ ਰਾਵਤ ਕੈਪਟਨ ਅਮਰਿੰਦਰ ਸਿੰਘ ’ਤੇ ਸਿਆਸੀ ਨਿਸ਼ਾਨੇ ਸਾਧਦੇ ਆਏ ਹਨ। ਅਮਰਿੰਦਰ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵੀ ਕੈਪਟਨ ਦੀ ਲਗਾਤਾਰ ਆਲੋਚਨਾ ਕਰ ਰਹੇ ਹਨ। ਕੈਪਟਨ ਨੇ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕਾਂਗਰਸ ਛੱਡਣ ਦਾ ਵੀ ਐਲਾਨ ਕਰ ਦਿੱਤਾ ਸੀ। ਰਾਵਤ ਨੇ ਕਿਹਾ ਕਿ ਕਾਂਗਰਸ ਨੇ ਕੈਪਟਨ ਅਮਰਿੰਦਰ ਨੂੰ ਅਪਮਾਨਤ ਨਹੀਂ ਕੀਤਾ ਸਗੋਂ ਪੰਜਾਬ ਵਿਚ ਪੈਦਾ ਹੋਏ ਕਲੇਸ਼ ਦਾ ਉਨ੍ਹਾਂ ਦੀ ਸਹਿਮਤੀ ਨਾਲ ਹੀ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਸੀ। ਉਧਰ ਦੂਜੇ ਪਾਸੇ ਰਾਵਤ ਨੇ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਪੈਦਾ ਹੋਏ ਵਿਵਾਦ ਨੂੰ ਸਾਬਕਾ ਕਾਂਗਰਸੀਆਂ ਦੀ ਸਾਜਿਸ਼ ਦੱਸਿਆ।