ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ
ਟਾਂਡਾ/ਬਿਊਰੋ ਨਿਊਜ਼
ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਬਾਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਅੱਜ ਮੁੜ ਸ਼ੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮਿਆਣੀ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਬੋਲਦਿਆਂ ਸੁਖਬੀਰ ਬਾਦਲ ਨੇ ਆਖਿਆ ਕਿ ਸੂਬੇ ਦੀ ਜਨਤਾ ਦਾ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਗੱਠਜੋੜ ਹੀ ਮੁੜ ਪੰਜਾਬ ਨੂੰ ਲੀਹ ’ਤੇ ਲਿਆ ਸਕਦਾ ਹੈ। ਇਸ ਮੌਕੇ ਉਨ੍ਹਾਂ ਆਖਿਆ ਕਿ ਬਲਬੀਰ ਸਿੰਘ ਮਿਆਣੀ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਹਲਕਾ ਇੰਚਾਰਜ ਲਖਵਿੰਦਰ ਸਿੰਘ ਲੱਖੀ ਆਦਿ ਆਗੂ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਮਿਆਣੀ ਪਹੁੰਚਣ ’ਤੇ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।