ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਪ੍ਰਦੂੁਸ਼ਣ ਦਾ ਪੱਧਰ ਇਕ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਇਸ ਨੂੰ ਰੋਕਣ ਲਈ ਆਉਂਦੀ 18 ਅਕਤੂਬਰ ਤੋਂ ‘ਰੈਡ ਲਾਈਟ ਔਨ- ਗਾਡੀ ਔਫ’ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੈਡ ਲਾਈਟ ’ਤੇ ਗੱਡੀਆਂ ਨੂੰ ਬੰਦ ਕਰਕੇ ਅਤੇ ਹਫਤੇ ਵਿਚ ਘੱਟ ਤੋਂ ਘੱਟ ਇਕ ਵਾਰ ਗੱਡੀਆਂ ਦੀ ਵਰਤੋਂ ਨਾ ਕਰਕੇ ਪ੍ਰਦੂਸ਼ਣ ਘੱਟ ਕਰਨ ਵਿਚ ਮੱਦਦ ਕਰਨ। ਉਨ੍ਹਾਂ ਕਿਹਾ ਕਿ ਰੈਡ ਲਾਈਟ ’ਤੇ ਗੱਡੀਆਂ ਦੇ ਇੰਜਣ ਬੰਦ ਕਰਨ ਨਾਲ 13 ਤੋਂ ਲੈ ਕੇ 20 ਫੀਸਦੀ ਤੱਕ ਪ੍ਰਦੂਸ਼ਣ ਘੱਟ ਹੋ ਜਾਂਦਾ ਹੈ। ਕੇਜਰੀਵਾਲ ਨੇ ਕਿਹਾ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋਂ ਦਿੱਲੀ ’ਚ ਹਵਾ ਪ੍ਰਦੂਸ਼ਣ ਫਿਰ ਤੋਂ ਵਧਣ ਲੱਗਾ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬਿਆਂ ਨੇ ਪਰਾਲੀ ਨੂੰ ਸਾੜਨਾ ਫਿਰ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਪ੍ਰਦੂਸ਼ਣ ’ਚ ਵਾਧਾ ਹੋ ਰਿਹਾ ਹੈ।