ਪਰਗਟ ਸਿੰਘ ਨੇ ਸਿੱਖਿਆ ਸ਼ਾਸ਼ਤਰੀਆਂ ਨਾਲ ਮੀਟਿੰਗ ਦੌਰਾਨ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਭਰੋਸਾ ਦਿੱਤਾ ਕਿ ਸਰਕਾਰੀ ਕਾਲਜਾਂ ਵਿਚ ਖਾਲੀ ਪਈਆਂ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਉਚੇਰੀ ਸਿੱਖਿਆ ਮੰਤਰੀ ਵੱਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਨੇ ਪ੍ਰਮੁੱਖ ਸਿੱਖਿਆ ਸ਼ਾਸਤਰੀਆਂ ਨਾਲ ਪਹਿਲੀ ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕੀਤੀ। ਇਸ ਮੀਟਿੰਗ ਵਿੱਚ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਸਾਬਕਾ ਅਤੇ ਮੌਜੂਦਾ ਉਪ ਕੁਲਪਤੀਆਂ, ਪਿ੍ਰੰਸੀਪਲਾਂ ਅਤੇ ਅਧਿਆਪਕਾਂ ਸਮੇਤ ਸਿੱਖਿਆ ਸ਼ਾਸਤਰੀਆਂ ਵੱਲੋਂ ਉੱਚ ਸਿੱਖਿਆ ਦੇ ਪੱਧਰ ਨੂੰ ਭਵਿੱਖ ਵਿੱਚ ਹੋਰ ਉੱਚਾ ਚੁੱਕਣ ਲਈ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿੱਚ ਉਚੇਰੀ ਸਿੱਖਿਆ ਦੇ ਸਕੱਤਰ ਕਿ੍ਰਸ਼ਨ ਕੁਮਾਰ, ਡੀਪੀਆਈ (ਕਾਲਜਾਂ) ਪਰਮਜੀਤ ਸਿੰਘ ਅਤੇ ਸਹਾਇਕ ਡਾਇਰੈਕਟਰ (ਕਾਲਜ ਸਿੱਖਿਆ) ਡਾ. ਗੁਰਦਰਸ਼ਨ ਬਰਾੜ ਵੀ ਹਾਜ਼ਰ ਸਨ। ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਦਿਆਰਥੀਆਂ ਦੇ ਜੀਵਨ ਦਾ ਬਹੁਤ ਮਹੱਤਵਪੂਰਨ ਹਿੱਸਾ ਹੈ ਜੋ ਸਿੱਧਾ ਨੌਜਵਾਨਾਂ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਨੇ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਕਾਲਜਾਂ ਵਿੱਚ ਭਰਤੀ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਜਲਦ ਹੀ ਕਾਲਜਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰ ਦਿੱਤੀਆਂ ਜਾਣਗੀਆਂ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …