Breaking News
Home / ਪੰਜਾਬ / ਪੰਜਾਬ ਦੇ ਸ਼ਹੀਦ ਹੋਏ ਤਿੰਨ ਫੌਜੀ ਜਵਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ 50-50 ਲੱਖ ਰੁਪਏ

ਪੰਜਾਬ ਦੇ ਸ਼ਹੀਦ ਹੋਏ ਤਿੰਨ ਫੌਜੀ ਜਵਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ 50-50 ਲੱਖ ਰੁਪਏ

ਸ਼ੋਪੀਆ ’ਚ ਸੁਰੱਖਿਆ ਬਲਾਂ ਨੇ ਵੀ ਮੁਕਾਬਲੇ ਦੌਰਾਨ ਪੰਜ ਅੱਤਵਾਦੀ ਮਾਰ ਮੁਕਾਏ
ਚੰਡੀਗੜ੍ਹ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ’ਚ ਲੰਘੇ ਕੱਲ੍ਹ ਹੋਏ ਇਕ ਮੁਕਾਬਲੇ ਦੌਰਾਨ ਫੌਜ ਦੇ ਇਕ ਨਾਇਬ ਸੂਬੇਦਾਰ ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਵਿਚੋਂ ਤਿੰਨ ਜਵਾਨ ਪੰਜਾਬ, ਇਕ ਯੂਪੀ ਅਤੇ ਇਕ ਕੇਰਲਾ ਨਾਲ ਸਬੰਧਤ ਸੀ। ਪੰਜਾਬ ਦੇ ਜਿਹੜੇ ਤਿੰਨ ਜਵਾਨ ਸ਼ਹੀਦ ਹੋਏ ਸਨ, ਉਨ੍ਹਾਂ ਵਿਚ ਇਕ ਭੁਲੱਥ ਨੇੜਲੇ ਪਿੰਡ ਮਾਨਾ ਤਲਵੰਡੀ ਦਾ ਜਸਵਿੰਦਰ ਸਿੰਘ, ਇਕ ਗੁਰਦਾਸਪੁਰ ਦੇ ਪਿੰਡ ਚੱਠਾ ਦਾ ਮਨਦੀਪ ਸਿੰਘ ਅਤੇ ਇਕ ਰੂਪਨਗਰ ਜ਼ਿਲ੍ਹੇ ਦੇ ਪਿੰਡ ਪਚਰੰਡਾ ਦਾ ਗੱਜਣ ਸਿੰਘ ਸ਼ਾਮਲ ਸੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਹੋਏ ਫੌਜੀ ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਅਤੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸੇ ਦੌਰਾਨ ਅੱਜ ਜੰਮੂ ਕਸ਼ਮੀਰ ਦੇ ਸ਼ੋਪੀਆ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਦੋ ਵੱਖ-ਵੱਖ ਮੁਕਾਬਲਿਆਂ ਦੌਰਾਨ ਪੰਜ ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਅਤੇ ਇਸ ਮੌਕੇ ਘਟਨਾ ਸਥਾਨ ਤੋਂ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਵੀ ਬਰਾਮਦ ਹੋਇਆ। ਮਾਰੇ ਗਏ ਅੱਤਵਾਦੀਆਂ ਵਿਚੋਂ ਇਕ ਦੀ ਪਹਿਚਾਣ ਖ਼ਤਰਨਾਕ ਅੱਤਵਾਦੀ ਮੁਖਤਾਰ ਸ਼ਾਹ ਵਜੋਂ ਹੋਈ ਹੈ। ਇਸੇ ਦੌਰਾਨ ਦਿੱਲੀ ਪੁਲਿਸ ਨੇ ਵੀ ਇਕ ਪਾਕਿਸਤਾਨੀ ਅੱਤਵਾਦੀ ਨੂੰ ਗਿ੍ਰਫਤਾਰ ਕੀਤਾ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …