Breaking News
Home / ਪੰਜਾਬ / ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ

ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ

ਕੇਂਦਰ ਵਲੋਂ ਪੰਜਾਬ ’ਚ ਬੀਐਸਐਫ ਦਾ ਘੇਰਾ ਵਧਾਉਣ ਤੋਂ ਬਾਅਦ ਗਰਮਾਈ ਸਿਆਸਤ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਦੇਸ਼ ਦੀ ਸੁਰੱਖਿਆ ਤੇ ਨਸ਼ਾ ਤਸਕਰੀ ਨੂੰ ਰੋਕਣ ਦੇ ਮਨਸੂਬੇ ਨਾਲ ਦੇਸ਼ ਭਰ ਦੀਆਂ ਸਰਹੱਦਾਂ ’ਤੇ ਬੀਐਸਐਫ ਦਾ ਘੇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਹੈ। ਇਸ ’ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੁਲਾਕਾਤ ’ਤੇ ਸਵਾਲ ਚੁੱਕਿਆ ਹੈ। ਉਨ੍ਹਾਂ ਟਵੀਟ ਕਰਕੇ ਗੁੱਸਾ ਜ਼ਾਹਿਰ ਕੀਤਾ ਕਿ ਅੱਧਾ ਪੰਜਾਬ ਕੇਂਦਰ ਨੂੰ ਸੌਂਪ ਦਿੱਤਾ ਗਿਆ ਹੈ। ਜਾਖੜ ਨੇ ਲਿਖਿਆ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦਾ 25,000 ਵਰਗ ਕਿਲੋਮੀਟਰ ਏਰੀਆ ਪੰਜਾਬ ਕੋਲੋਂ ਖੁੱਸ ਜਾਵੇਗਾ, ਜੋ ਪੰਜਾਬ ਦੇ ਕੁਲ ਏਰੀਏ 50,000 ਵਰਗ ਕਿਲੋਮੀਟਰ ਦਾ 50 ਫੀਸਦ ਬਣਦਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਕੀ ਅਜੇ ਵੀ ਅਸੀਂ ਸੂਬਿਆਂ ਦੀ ਖੁਦਮੁਖਤਿਆਰੀ ਦੀ ਗੱਲ ਕਰਦੇ ਹਾਂ।

 

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …