Breaking News
Home / ਪੰਜਾਬ / ਕੇਜਰੀਵਾਲ ਨੇ ਜਲੰਧਰ ’ਚ ਵਪਾਰੀਆਂ ਨਾਲ ਕੀਤੀ ਮੁਲਾਕਾਤ

ਕੇਜਰੀਵਾਲ ਨੇ ਜਲੰਧਰ ’ਚ ਵਪਾਰੀਆਂ ਨਾਲ ਕੀਤੀ ਮੁਲਾਕਾਤ

ਕਿਹਾ- ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਮੁਸ਼ਕਲਾਂ ਕਰਾਂਗੇ ਦੂਰ
ਜਲੰਧਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਜਲੰਧਰ ਵਿਚ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਵੀ ਦਿਓ, ਅਸੀਂ ਸੂਬੇ ਵਿੱਚ ਸਰਕਾਰ ਬਣਾ ਕੇ ਇਸ ਨੂੰ ਤਰੱਕੀ ਵੱਲ ਲੈ ਕੇ ਜਾਵਾਂਗੇ। ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਚਰਚਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਵਪਾਰੀਆਂ ਤੋਂ ਪੈਸਾ ਨਹੀਂ ਚਾਹੀਦਾ, ਅਸੀਂ ਵਾਪਰੀਆਂ ਨੂੰ ਪੰਜਾਬ ਦੀ ਤਰੱਕੀ ਦਾ ਹਿੱਸਾ ਬਣਾਉਣਾ ਚਾਹੁੰਦੇ ਹਾਂ। ਕੇਜਰੀਵਾਲ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਅਤੇ ਕੀਤੇ ਜਾ ਚੁੱਕੇ ਕੰਮਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਾਡੀ ਸਰਕਾਰ ਪੂਰੀ ਇਮਾਨਦਾਰੀ ਨਾਲ ਲੋਕਾਂ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਵੀ ਇਸੇ ਲੀਹ ’ਤੇ ਕੰਮ ਕਰਨਾ ਚਾਹੁੰਦੇ ਹਾਂ। ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਲਾਲ ਫੀਤਾਸ਼ਾਹੀ ਅਤੇ ਗੁੰਡਾ ਟੈਕਸ ਨੂੰ ਵੀ ਖਤਮ ਕਰਾਂਗੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਰਾਘਵ ਚੱਢਾ ਅਤੇ ਅਮਨ ਅਰੋੜਾ ਵੀ ਹਾਜ਼ਰ ਸਨ।

 

Check Also

ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ

ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …