Breaking News
Home / ਭਾਰਤ / ਪੰਜਾਬ ਚੋਣਾਂ ’ਚ ਪਾਰਟੀ ’ਤੇ ਲਖੀਮਪੁਰ ਘਟਨਾ ਦਾ ਕੋਈ ਅਸਰ ਨਹੀਂ ਪਵੇਗਾ : ਭਾਜਪਾ ਆਗੂ ਦੁਸ਼ਿਅੰਤ ਗੌਤਮ

ਪੰਜਾਬ ਚੋਣਾਂ ’ਚ ਪਾਰਟੀ ’ਤੇ ਲਖੀਮਪੁਰ ਘਟਨਾ ਦਾ ਕੋਈ ਅਸਰ ਨਹੀਂ ਪਵੇਗਾ : ਭਾਜਪਾ ਆਗੂ ਦੁਸ਼ਿਅੰਤ ਗੌਤਮ

ਨਵੀਂ ਦਿੱਲੀ/ਬਿਊਰੋ ਨਿਊਜ਼
ਯੂਪੀ ਦੇ ਲਖੀਮਪੁਰ ਖੀਰੀ ’ਚ ਸ਼ਹੀਦ ਹੋਏ ਕਿਸਾਨਾਂ ਪ੍ਰਤੀ ਭਾਰਤੀ ਜਨਤਾ ਪਾਰਟੀ ਨੂੰ ਕੋਈ ਹਮਦਰਦੀ ਨਹੀਂ ਹੈ। ਇਸੇ ਦੌਰਾਨ ਭਾਜਪਾ ਲੀਡਰਸ਼ਿਪ ਦਾ ਮੰਨਣਾ ਹੈ ਕਿ ਲਖੀਮਪੁਰ ਖੀਰੀ ਘਟਨਾ ਦਾ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ’ਤੇ ਕੋਈ ਵੱਡਾ ਅਸਰ ਨਹੀਂ ਪਵੇਗਾ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਿਅੰਤ ਗੌਤਮ ਦਾ ਕਹਿਣਾ ਹੈ ਕਿ ਕਿਸਾਨਾਂ ਦਾ ਵਿਰੋਧ ਰਾਜਨੀਤੀ ਤੋਂ ਪ੍ਰੇਰਿਤ ਸੀ ਅਤੇ ਲਖੀਮਪੁਰ ਘਟਨਾ ਦਾ ਪੰਜਾਬ ਜਾਂ ਉੱਤਰਾਖੰਡ ਦੀਆਂ ਵਿਧਾਨ ਸਭਾ ਚੋਣਾਂ ’ਤੇ ਕੋਈ ਅਸਰ ਨਹੀਂ ਪਵੇਗਾ। ਗੌਤਮ ਨੇ ਕਿਹਾ ਕਿ ਖੱਬੇ ਪੱਖੀਆਂ ਵੱਲੋਂ ਸਿਰਫ ਦੋ ਫ਼ੀਸਦ ਕਿਸਾਨਾਂ ਨੂੰ ਗੁੰਮਰਾਹ ਕੀਤਾ ਗਿਆ ਹੈ ਅਤੇ ਹੋਰ ਰਾਜਨੀਤਿਕ ਪਾਰਟੀਆਂ ਸੂਬੇ ਵਿੱਚ ਸ਼ਾਂਤੀਪੂਰਨ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਲਖੀਮਪੁਰ ਖਰੀ ’ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਗੱਡੀ ਚੜ੍ਹਾ ਦਿੱਤੀ ਸੀ, ਜਿਸ ਦੌਰਾਨ ਚਾਰ ਕਿਸਾਨ ਸ਼ਹੀਦ ਹੋ ਗਏ ਸਨ ਅਤੇ ਬਾਅਦ ਵਿਚ ਇਕ ਪੱਤਰਕਾਰ ਦੀ ਵੀ ਜਾਨ ਚਲੇ ਗਈ ਸੀ।

 

Check Also

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 21 ਦਿਨਾਂ ਦੀ ਪੈਰੋਲ

ਰਾਮ ਰਹੀਮ ਨੇ ਸ਼ਰਧਾਲੂਆਂ ਨੂੰ ਡੇਰਾ ਸਿਰਸਾ ‘ਚ ਨਾ ਆਉਣ ਦੀ ਕੀਤੀ ਅਪੀਲ ਸਿਰਸਾ/ਬਿਊਰੋ ਨਿਊਜ਼ …