ਇਮਰਾਨ ਦੀ ਮਰਜ਼ੀ ਤੋਂ ਬਿਨਾ ਬਾਜਵਾ ਨੇ ਬਦਲ ਦਿੱਤਾ ਆਈਐਸਆਈ ਦਾ ਮੁਖੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਵਿਚਾਲੇ ਪਿਛਲੇ ਕੁਝ ਦਿਨਾਂ ਤੋਂ ਟਕਰਾਅ ਚੱਲ ਰਿਹਾ ਹੈ। ਧਿਆਨ ਰਹੇ ਕਿ ਬਾਜਵਾ ਨੇ ਲੰਘੇ ਹਫਤੇ ਆਈਐਸਆਈ ਮੁਖੀ ਜਨਰਲ ਫੈਜ ਹਮੀਦ ਨੂੰ ਹਟਾ ਕੇ ਲੈਫਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ਨੂੰ ਨਿਯੁਕਤ ਕਰ ਦਿੱਤਾ ਸੀ। ਪਰ ਇਮਰਾਨ ਖਾਨ ਦੇ ਦਫਤਰ ਨੂੰ ਇਸ ਦੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ। ਉਦੋਂ ਤੋਂ ਹੀ ਇਮਰਾਨ ਖਾਨ ਅਤੇ ਬਾਜਵਾ ਵਿਚਾਲੇ ਤਲਖੀ ਵਧੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਮਰਾਨ ਨਹੀਂ ਚਾਹੁੰਦੇ ਸਨ ਕਿ ਫੈਜ ਹਮੀਦ ਨੂੰ ਅਹੁਦੇ ਤੋਂ ਹਟਾਇਆ ਜਾਵੇ, ਪਰ ਬਾਜਵਾ ਨੇ ਸਾਫ ਕਹਿ ਦਿੱਤਾ ਹੈ ਕਿ ਇਮਰਾਨ ਨੂੰ ਫੌਜ ਦੇ ਮਾਮਲਿਆਂ ਵਿਚ ਦਖਲ ਦੇ ਕੇ ਆਪਣੀ ਹੱਦ ਪਾਰ ਨਹੀਂ ਕਰਨੀ ਚਾਹੀਦੀ। ਉਧਰ ਦੂਜੇ ਪਾਸੇ ਪਾਕਿਸਤਾਨ ਸਰਕਾਰ ਦਾ ਕਹਿਣਾ ਹੈ ਕਿ ਇਮਰਾਨ ਖਾਨ ਅਤੇ ਫੌਜ ਮੁਖੀ ਬਾਜਵਾ ਵਿਚਾਲੇ ਕੋਈ ਵਿਵਾਦ ਨਹੀਂ ਹੈ।
Check Also
ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ
ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …