Breaking News
Home / ਪੰਜਾਬ / ਨਵਜੋਤ ਸਿੱਧੂ ਦੀ ਪ੍ਰਧਾਨਗੀ ਬਾਰੇ ਭਲਕੇ ਹੋਵੇਗਾ ਫੈਸਲਾ

ਨਵਜੋਤ ਸਿੱਧੂ ਦੀ ਪ੍ਰਧਾਨਗੀ ਬਾਰੇ ਭਲਕੇ ਹੋਵੇਗਾ ਫੈਸਲਾ

ਹਾਈਕਮਾਨ ਨੇ ਸਿੱਧੂ ਨੂੰ ਦਿੱਲੀ ਸੱਦਿਆ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ ਜਾਂ ਨਹੀਂ ਇਸ ਨੂੰ ਲੈ ਕੇ ਹਾਈਕਮਾਨ ਭਲਕੇ ਫੈਸਲਾ ਲੈ ਸਕਦੀ ਹੈ। ਇਸ ਲਈ ਸਿੱਧੂ ਨੂੰ ਭਲਕੇ 14 ਅਕਤੂਬਰ ਨੂੰ ਦਿੱਲੀ ਸੱਦਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰਕੇ ਦਿੱਤੀ ਹੈ। ਧਿਆਨ ਰਹੇ ਕਿ ਕੈਬਨਿਟ ਮੰਤਰੀਆਂ ਨੂੰ ਵਿਭਾਗ ਦਿੱਤੇ ਜਾਣ ਤੋਂ ਬਾਅਦ ਸਿੱਧੂ ਨੇ 28 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਸਿੱਧੂ ਦੇ ਅਸਤੀਫੇ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ। ਸਿੱਧੂ ਨੇ ਨਾ ਤਾਂ ਆਪਣਾ ਅਸਤੀਫਾ ਵਾਪਸ ਲਿਆ ਹੈ ਅਤੇ ਨਾ ਹੀ ਪਾਰਟੀ ਨੇ ਇਸ ਨੂੰ ਸਵੀਕਾਰ ਕੀਤਾ ਹੈ। ਭਲਕੇ ਹੋਣ ਵਾਲੀ ਮੀਟਿੰਗ ਵਿੱਚ ਹਰੀਸ਼ ਰਾਵਤ ਤੋਂ ਇਲਾਵਾ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੀ ਮੌਜੂਦ ਰਹਿਣਗੇ। ਜ਼ਿਕਰਯੋਗ ਹੈ ਕਿ ਸਿੱਧੂ ਦਾ ਪਿਛਲੇ ਦਿਨੀਂ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿਚ ਸਿੱਧੂ ਕਹਿ ਰਹੇ ਹਨ ਕਿ ਚਰਨਜੀਤ ਚੰਨੀ ਪਾਰਟੀ ਨੂੰ ਡੁਬੋ ਦੇਣਗੇ ਅਤੇ ਸਿੱਧੂ ਨੇ ਚੰਨੀ ਪ੍ਰਤੀ ਹਲਕੀ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਸੀ। ਪਾਰਟੀ ਨੇ ਸਿੱਧੂ ਦੇ ਇਸ ਵੀਡੀਓ ਨੂੰ ਗੰਭੀਰਤਾ ਨਾਲ ਲਿਆ ਹੈ।

 

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …