-1.5 C
Toronto
Monday, January 12, 2026
spot_img
Homeਪੰਜਾਬਪੰਜਾਬ ਦੇ ਤਿੰਨ ਸ਼ਹੀਦ ਫੌਜੀ ਜਵਾਨਾਂ ਦਾ ਕੌਮੀ ਸਨਮਾਨਾਂ ਨਾਲ ਹੋਇਆ ਸਸਕਾਰ

ਪੰਜਾਬ ਦੇ ਤਿੰਨ ਸ਼ਹੀਦ ਫੌਜੀ ਜਵਾਨਾਂ ਦਾ ਕੌਮੀ ਸਨਮਾਨਾਂ ਨਾਲ ਹੋਇਆ ਸਸਕਾਰ

ਚਰਨਜੀਤ ਚੰਨੀ ਨੇ ਸ਼ਹੀਦ ਗੱਜਣ ਸਿੰਘ ਦੀ ਅਰਥੀ ਨੂੰ ਦਿੱਤਾ ਮੋਢਾ
ਚੰਡੀਗੜ੍ਹ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਵਿਚ ਦੇਸ਼ ਦੇ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਹੋਏ ਗਹਿਗੱਚ ਮੁਕਾਬਲੇ ਵਿਚ ਸ਼ਹੀਦ ਹੋਣ ਵਾਲੇ ਪੰਜਾਬ ਦੇ ਤਿੰਨ ਫੌਜੀ ਜਵਾਨਾਂ ਜਸਵਿੰਦਰ ਸਿੰਘ, ਮਨਦੀਪ ਸਿੰਘ ਅਤੇ ਗੱਜਣ ਸਿੰਘ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਗਈ। ਸ਼ਹੀਦ ਫੌਜੀ ਜਵਾਨਾਂ ਦਾ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੱਜ ਅੰਤਿਮ ਸਸਕਾਰ ਕੀਤਾ ਗਿਆ। ਦੇਸ਼ ਲਈ ਕੁਰਬਾਨ ਹੋਣ ਵਾਲੇ ਇਨ੍ਹਾਂ ਸੂਰਬੀਰਾਂ ਦੀ ਅੰਤਿਮ ਯਾਤਰਾ ਵਿਚ ਜਨ ਸੈਲਾਬ ਉਮੜਿਆ ਅਤੇ ਹਰ ਅੱਖ ਨਮ ਨਜ਼ਰ ਆਈ। ਅੰਤਿਮ ਦਰਸ਼ਨਾਂ ਤੋਂ ਬਾਅਦ ਜਸਵਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸ਼ਹੀਦ ਦੀ ਮਾਤਾ ਨੇ ਕਿਹਾ ਕਿ ਉਹ ਆਪਣੇ ਪੋਤੇ ਨੂੰ ਵੀ ਫੌਜ ਵਿਚ ਹੀ ਭਰਤੀ ਕਰਵਾਏਗੀ। ਸ਼ਹੀਦ ਨੂੰ ਸ਼ਰਧਾਂਜਲੀਆਂ ਦੇਣ ਲਈੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਪਹੁੰਚੇ। ਦੇਸ਼ ਲਈ ਆਪਣੀ ਕੁਰਬਾਨੀ ਦੇਣ ਵਾਲੇ ਰੋਪੜ ਜ਼ਿਲ੍ਹੇ ਦੇ ਪਚਰੰਡਾ ਦੇ ਸ਼ਹੀਦ ਗੱਜਣ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੀ ਪਹੁੰਚੇ। ਇਸੇ ਤਰ੍ਹਾਂ ਦੇਸ਼ ਲਈ ਕੁਰਬਾਨ ਹੋਣ ਵਾਲੇ ਤੀਜੇ ਸ਼ਹੀਦ ਮਨਦੀਪ ਸਿੰਘ ਦਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚੱਠਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਸ਼ਹੀਦ ਮਨਦੀਪ ਸਿੰਘ ਦੀ ਪਤਨੀ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਤੀ ਦੀ ਕੁਰਬਾਨੀ ’ਤੇ ਮਾਣ ਹੈ ਅਤੇ ਉਹ ਆਪਣੇ ਦੋਵੇਂ ਪੁੱਤਰਾਂ ਨੂੰ ਵੀ ਦੇਸ਼ ਦੀ ਰਾਖੀ ਕਰਨ ਲਈ ਫੌਜ ਵਿਚ ਭਰਤੀ ਕਰਵਾਏਗੀ।

 

RELATED ARTICLES
POPULAR POSTS