Breaking News
Home / ਪੰਜਾਬ / ਸੁਨੀਲ ਜਾਖੜ ਨੇ ਟਵੀਟ ਕਰਕੇ ਸੁਰੱਖਿਆ ਬਲਾਂ ਦੀ ਕੀਤੀ ਤਾਰੀਫ

ਸੁਨੀਲ ਜਾਖੜ ਨੇ ਟਵੀਟ ਕਰਕੇ ਸੁਰੱਖਿਆ ਬਲਾਂ ਦੀ ਕੀਤੀ ਤਾਰੀਫ

ਕੈਪਟਨ ਅਮਰਿੰਦਰ ਦਾ ਵੀ ਦਿੱਤਾ ਹਵਾਲਾ
ਚੰਡੀਗੜ੍ਹ/ਬਿਊਰੋ ਨਿਊਜ਼
ਬੀਐਸਐਫ ਦੇ ਮੁੱਦੇ ’ਤੇ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ। ਕੋਈ ਕੇਂਦਰ ਸਰਕਾਰ ਦੇ ਹੱਕ ਵਿਚ ਬੋਲ ਰਿਹਾ ਹੈ ਅਤੇ ਕੋਈ ਖਿਲਾਫ ਬੋਲ ਰਿਹਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਇਕ ਹੋਰ ਟਵੀਟ ਸਾਹਮਣੇ ਆਇਆ ਹੈ, ਜਿਸ ਵਿਚ ਉਹ ਬੀ.ਐਸ.ਐਫ. ਅਧਿਕਾਰੀਆਂ ਨਾਲ ਮੁਲਾਕਾਤ ਕਰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਲਿਖਿਆ ਕਿ ਸਾਨੂੰ ਸੁਰੱਖਿਆ ਫੋਰਸਾਂ ’ਤੇ ਮਾਣ ਹੈ, ਜੋ ਸਾਡੀਆਂ ਸਰਹੱਦਾਂ ਨੂੰ ਸੁਰੱਖਿਅਤ ਕਰਨ ਅਤੇ ਵਿਦੇਸ਼ੀ ਹਮਲਾਵਰਾਂ ਤੋਂ ਭਾਰਤ ਦੀ ਰੱਖਿਆ ਕਰਨ ਲਈ ਹਰ ਸਮੇਂ ਤਾਇਨਾਤ ਰਹਿੰਦੀਆਂ ਹਨ। ਜਾਖੜ ਨੇ ਕਿਹਾ ਕਿ ਬੀ.ਐਸ.ਐਫ. ਨੂੰ ਇਕ ਰਾਜਨੀਤਕ ਹਥਿਆਰ ਦੇ ਰੂਪ ਵਿਚ ਇਸਤੇਮਾਲ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕੈਪਟਨ ਅਮਰਿੰਦਰ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਨ੍ਹਾਂ ਤੋਂ ਜ਼ਿਆਦਾ ਇਸ ਗੱਲ ਨੂੰ ਹੋਰ ਕੋਈ ਨਹੀਂ ਸਮਝ ਸਕਦਾ। ਉਨ੍ਹਾਂ ਨੇ ਨਾਲ ਹੀ ਇਹ ਵੀ ਲਿਖਿਆ ਕਿ ਉਹ 2014 ਵਿਚ ਉਸ ਸਮੇਂ ਬੀ.ਐਸ.ਐਫ. ਅਧਿਕਾਰੀਆਂ ਨੂੰ ਮਿਲਣ ਗਏ ਸਨ, ਜਦੋਂ ਅਕਾਲੀ ਦਲ ਆਪਣੀ ਨਾਕਾਮੀ ਲੁਕਾਉਣ ਲਈ ਬੀ.ਐਸ.ਐਫ. ਬਾਰੇ ਕੂੜ ਪ੍ਰਚਾਰ ਕਰ ਰਿਹਾ ਸੀ।

Check Also

ਹਰੀਸ਼ ਰਾਵਤ ਦੀ ਛੁੱਟੀ ਯਕੀਨੀ – ਹਰੀਸ਼ ਚੌਧਰੀ ਹੋ ਸਕਦੇ ਹਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਛੁੱਟੀ ਯਕੀਨੀ ਹੈ ਅਤੇ ਹੁਣ …