ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਟਵਿੱਟਰ ’ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ 1980 ਦੇ ਭਾਸ਼ਣ ਦੀ ਇੱਕ ਛੋਟੀ ਜਿਹੀ ਕਲਿੱਪ ਪੋਸਟ ਕੀਤੀ। ਜਿਸ ਵਿੱਚ ਉਨ੍ਹਾਂ ਨੇ ਤੱਤਕਾਲੀ ਇੰਦਰਾ ਗਾਂਧੀ ਸਰਕਾਰ ਨੂੰ ਕਿਸਾਨਾਂ ’ਤੇ ਜ਼ੁਲਮ ਕਰਨ ਵਿਰੁੱਧ ਚਿਤਾਵਨੀ ਦਿੰਦਿਆਂ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਸੀ। ਵਰੁਣ ਗਾਂਧੀ ਨੇ ਟਵੀਟ ਕੀਤਾ, ‘ਇੱਕ ਵੱਡੇ ਦਿਲ ਵਾਲੇ ਨੇਤਾ ਦੇ ਸਮਝਦਾਰ ਸ਼ਬਦ…’। ਧਿਆਨ ਰਹੇ ਕਿ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਮੋਦੀ ਸਰਕਾਰ ਵੱਲੋਂ ਬਣਾਏ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਹਮਦਰਦੀ ਜਤਾਉਂਦੇ ਰਹੇ ਹਨ। ਇਸੇ ਕਰਕੇ ਹੀ ਭਾਜਪਾ ਨੇ ਕਾਰਜਕਾਰਨੀ ਵਿਚ ਮੇਨਕਾ ਗਾਂਧੀ ਅਤੇ ਵਰੁਣ ਗਾਂਧੀ ਨੂੰ ਸ਼ਾਮਲ ਨਹੀਂ ਕੀਤਾ ਸੀ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …