ਕਿਸਾਨ ਮੋਰਚੇ ਨੇ ਲਖੀਮਪੁਰ ਘਟਨਾ ਦੀ ਨਿਰਪੱਖ ਜਾਂਚ ਦੀ ਵੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਪੁਤਲੇ ਨਹੀਂ ਫੂਕੇ ਜਾਣਗੇ, ਬਲਕਿ ਹੁਣ 16 ਅਕਤੂਬਰ ਨੂੰ ਪੂਰੇ ਦੇਸ਼ ਵਿਚ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਕੁੱਝ ਜਥੇਬੰਦੀਆਂ ਇਸ ਮਾਮਲੇ ਨੂੰ ਧਰਮ ਦਾ ਮੁੱਦਾ ਬਣਾਉਣਾ ਚਾਹੁੰਦੀਆਂ ਸਨ, ਜਿਸ ਕਰਕੇ ਇਹ ਫੈਸਲਾ ਕੀਤਾ ਗਿਆ। ਪੁਤਲੇ ਫੂਕਣ ਦਾ ਪ੍ਰੋਗਰਾਮ ਹੁਣ 16 ਅਕਤੂਬਰ ਨੂੰ ਕੀਤਾ ਜਾਵੇਗਾ। ਲਖੀਮਪੁਰ ਘਟਨਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਦੀ ਗਿ੍ਰਫ਼ਤਾਰੀ ਹੋਈ ਹੈ ਪ੍ਰੰਤੂ ਕਿਸਾਨ ਮੋਰਚੇ ਦੀ ਮੰਗ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
Check Also
ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਨਿੱਤਰੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ
ਕਿਹਾ : ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚ ਬੋਲਣ ਦੀ ਮਿਲੀ ਹੈ ਸਜ਼ਾ ਫਰੀਦਕੋਟ/ਬਿਊਰੋ ਨਿਊਜ਼ : …