Home / ਪੰਜਾਬ / ਕੇਂਦਰ ਦੀ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ : ਪਰਗਟ ਸਿੰਘ

ਕੇਂਦਰ ਦੀ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ : ਪਰਗਟ ਸਿੰਘ

ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਲਾਏ ਕਈ ਗੰਭੀਰ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਪੰਜਾਬ ’ਚ ਬੀਐਸਐਫ ਦੇ ਅਧਿਕਾਰ ਖੇਤਰ ਦਾ ਦਾਇਰਾ ਵਧਾ ਕੇ 15 ਕਿਲੋਮੀਟਰ ਤੋਂ 50 ਕਿਲੋਮੀਟਰ ਕਰਨ ’ਤੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਮਾਮਲੇ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਆ ਗਈਆਂ ਹਨ। ਇਸ ਸਬੰਧੀ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਸ ਫੈਸਲੇ ਨਾਲ ਕੇਂਦਰ ਨੇ ਅੱਧੇ ਪੰਜਾਬ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਪਰਗਟ ਸਿੰਘ ਨੇ ਬੀਐਸਐਫ ਦੇ ਅਧਿਕਾਰਾਂ ਬਾਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਨੂੰ ਵੀ ਮੰਦਭਾਗਾ ਦੱਸਿਆ। ਉਨ੍ਹਾਂ ਕੈਪਟਨ ’ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਪਹਿਲਾਂ ਦਿੱਲੀ ਗਏ ਸੀ ਤਾਂ ਝੋਨੇ ਦੀ ਖਰੀਦ ’ਚ ਦੇਰੀ ਕਰਵਾ ਕੇ ਆਏ ਅਤੇ ਹੁਣ ਉਹ ਦੂਜੀ ਵਾਰ ਦਿੱਲੀ ਗਏ ਤਾਂ ਬੀਐਸਐਫ ਦੇ ਅਧਿਕਾਰ ਵਧਾ ਆਏ। ਉਨ੍ਹਾਂ ਕੈਪਟਨ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਮਿਲ ਕੇ ਪੰਜਾਬ ਖਿਲਾਫ਼ ਸਾਜ਼ਿਸ਼ ਰਚ ਰਹੇ ਹਨ ਅਤੇ ਉਹ ਚਾਹੁੰਦੇ ਹਨ ਕਿ ਪੰਜਾਬ ਵਿਚ ਰਾਸ਼ਟਰਪਤੀ ਰਾਜ ਲੱਗ ਜਾਵੇ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਬੀਐਸਐਫ ਦੇ ਵਧਾਏ ਗਏ ਦਾਇਰੇ ਨੂੰ ਸਹੀ ਕਰਾਰ ਦਿੰਦਿਆਂ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

 

Check Also

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਐਸਡੀਐਮ ਨਾਲ ਹੋਈ ਤਿੱਖੀ ਬਹਿਸ

ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮਗਰੋਂ ਧਾਲੀਵਾਲ ਨੇ ਐਸਡੀਐਮ ਨੂੰ ਕੀਤਾ ਸੀ ਫੋਨ ਅੰਮਿ੍ਰਤਸਰ/ਬਿਊਰੋ ਨਿਊਜ਼ : …