16.2 C
Toronto
Sunday, September 20, 2026
spot_img
Homeਭਾਰਤਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ, ਦੋ ਹੋਰ ਗ੍ਰਿਫ਼ਤਾਰ

ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ, ਦੋ ਹੋਰ ਗ੍ਰਿਫ਼ਤਾਰ

ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ, ਦੋ ਹੋਰ ਗ੍ਰਿਫ਼ਤਾਰਲਖੀਮਪੁਰ ਖੀਰੀ/ਬਿਊਰੋ ਨਿਊਜ਼ :
ਸੀਜੇਐੇੱਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਉਸ ਦੇ ਕਥਿਤ ਸਾਥੀ ਆਸ਼ੀਸ਼ ਪਾਂਡੇ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਜਦੋਂਕਿ ਇਸੇ ਕੇਸ ਵਿੱਚ ਦੋ ਹੋਰ ਵਿਅਕਤੀਆਂ ਅੰਕਿਤ ਦਾਸ ਤੇ ਲਤੀਫ਼ ਉਰਫ ਕਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਨੂੰ 14 ਦਿਨਾਂ ਦੇ ਨਿਆਂਇਕ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇਸ ਕੇਸ ਵਿੱਚ ਹੁਣ ਤੱਕ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸੀਨੀਅਰ ਪ੍ਰਾਸੀਕਿਊਸ਼ਨ ਅਧਿਕਾਰੀ ਐੱਸ.ਪੀ.ਯਾਦਵ ਨੇ ਮੀਡੀਆ ਨੂੰ ਦੱਸਿਆ ਕਿ ਆਸ਼ੀਸ਼ ਮਿਸ਼ਰਾ ਤੇ ਉਸ ਦੇ ਕਥਿਤ ਸਾਥੀ ਆਸ਼ੀਸ਼ ਪਾਂਡੇ ਨੇ ਬੁੱਧਵਾਰ ਨੂੰ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਸੀ, ਜਿਸ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਚਿੰਤਾ ਰਾਮ ਨੇ ਰੱਦ ਕਰ ਦਿੱਤਾ।

 

RELATED ARTICLES
POPULAR POSTS