Breaking News
Home / ਭਾਰਤ / 2 ਤੋਂ 18 ਸਾਲ ਤੱਕ ਦੇ ਬੱਚਿਆਂ ਲਈ ‘ਕੋਵੈਕਸੀਨ’ ਨੂੰ ਮਨਜ਼ੂਰੀ

2 ਤੋਂ 18 ਸਾਲ ਤੱਕ ਦੇ ਬੱਚਿਆਂ ਲਈ ‘ਕੋਵੈਕਸੀਨ’ ਨੂੰ ਮਨਜ਼ੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਵੈਕਸੀਨ ਦੇ ਸਬੰਧ ‘ਚ ਬੱਚਿਆਂ ਲਈ ਰਾਹਤ ਦੀ ਖਬਰ ਹੈ। ‘ਸਬਜੈਕਟ ਐਕਸਪਰਟ ਕਮੇਟੀ’ ਨੇ 2 ਤੋਂ 18 ਸਾਲ ਦੇ ਬੱਚਿਆਂ ਲਈ ਸਵਦੇਸ਼ੀ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ, ਭਾਵ ਹੁਣ 2 ਤੋਂ 18 ਸਾਲ ਦੇ ਬੱਚਿਆਂ ਨੂੰ ਕੋਵੈਕਸੀਨ ਲਗਾਈ ਜਾ ਸਕੇਗੀ। ਜਾਣਕਾਰੀ ਮੁਤਾਬਿਕ ਬਾਇਓਟੈਕ ਅਤੇ ਆਈ.ਸੀ.ਐਮ.ਆਰ. ਨੇ ਮਿਲ ਕੇ ਕੋਵੈਕਸੀਨ ਨੂੰ ਬਣਾਇਆ ਹੈ। ‘ਡਰੱਗਜ਼ ਐਂਡ ਕੰਟਰੋਲਰ ਜਨਰਲ ਆਫ ਇੰਡੀਆ’ (ਡੀ.ਸੀ.ਜੀ.ਆਈ.) ਦੇ ਮੁਤਾਬਿਕ ਵੈਕਸੀਨ ਦੀਆਂ 2 ਖੁਰਾਕਾਂ ਦਿੱਤੀਆਂ ਜਾਣਗੀਆਂ। ਹਾਲਾਂਕਿ ਇਸ ਸੰਬੰਧੀ ਵਿਸਥਾਰ ਨਾਲ ਦਿਸ਼ਾ-ਨਿਰਦੇਸ਼ ਜਾਰੀ ਹੋਣੇ ਹਾਲੇ ਬਾਕੀ ਹੈ। ਹੈਦਰਾਬਾਦ ਸਥਿਤ ਭਾਰਤ ਬਾਇਓਟੈਕ ਨੇ ਸਤੰਬਰ ‘ਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ‘ਤੇ ਕੋਵੈਕਸੀਨ ਦੇ ਦੂਜੇ ਅਤੇ ਤੀਜੇ ਗੇੜ ਦੇ ਪ੍ਰੀਖਣ ਨੂੰ ਪੂਰਾ ਕੀਤਾ ਸੀ ਅਤੇ ਇਸ ਤੋਂ ਬਾਅਦ ਮਹੀਨੇ ਦੀ ਸ਼ੁਰੂਆਤ ‘ਚ ਡਰੱਗਜ਼ ਐਂਡ ਕੰਟਰੋਲਰ ਜਨਰਲ ਕੋਲ ਪ੍ਰੀਖਣ ਦਾ ਡਾਟਾ ਜਮ੍ਹਾਂ ਕਰਵਾਇਆ ਸੀ।

 

Check Also

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ

ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …