Breaking News
Home / ਪੰਜਾਬ / ਸਿੱਧੂ ਸੂਬੇ ਲਈ ਕੁਝ ਕਰਨਾ ਚਾਹੁੰਦੇ ਹਨ ਤਾਂ 4 ਮਹੀਨਿਆਂ ਲਈ ਮੌਨ ਧਾਰ ਲੈਣ: ਸੁਖਬੀਰ

ਸਿੱਧੂ ਸੂਬੇ ਲਈ ਕੁਝ ਕਰਨਾ ਚਾਹੁੰਦੇ ਹਨ ਤਾਂ 4 ਮਹੀਨਿਆਂ ਲਈ ਮੌਨ ਧਾਰ ਲੈਣ: ਸੁਖਬੀਰ

ਕਿਹਾ, ਕਾਂਗਰਸ ਨੇ ਅੰਦਰੂਨੀ ਕਲੇਸ਼ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਕੁਝ ਨਹੀਂ ਦਿੱਤਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਮੌਨ ਵਰਤ ਦੇ ਰੱਖੇ ਪ੍ਰੋਗਰਾਮ ਬਾਰੇ ਕਿਹਾ ਕਿ ਜੇਕਰ ਉਹ ਸੱਚਮੁਚ ਸੂਬੇ ਦੇ ਹਿਤੈਸ਼ੀ ਹਨ ਅਤੇ ਪੰਜਾਬ ਲਈ ਕੁਝ ਕਰਨਾ ਚਾਹੁੰਦੇ ਹਨ ਤਾਂ ਉਹ ਅਗਲੇ 4 ਮਹੀਨਿਆਂ ਲਈ ਮੌਨ ਧਾਰ ਲੈਣ। ਬਾਦਲ ਨੇ ਅੰਮ੍ਰਿਤਸਰ ‘ਚ ਕਿਹਾ ਕਿ ਜੇਕਰ 2022 ਵਿੱਚ ਅਕਾਲੀ ਦਲ ਸੱਤਾ ਵਿੱਚ ਆਇਆ ਤਾਂ ਇੱਥੇ ਵਪਾਰ ਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸ਼ਹਿਰ ਦੇ ਪੁਰਾਣੇ ਤੇ ਇਤਿਹਾਸਕ ਇਲਾਕੇ ਨੂੰ ਹੈਰੀਟੇਜ ਸਟਰੀਟ ਦੀ ਤਰਜ਼ ‘ਤੇ ਵਿਕਸਤ ਕੀਤਾ ਜਾਵੇਗਾ। ਮੀਡੀਆ ਨਾਲ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਆਰੋਪ ਲਾਇਆ ਕਿ ਕਾਂਗਰਸ ਨੇ ਆਪਣੇ ਅੰਦਰੂਨੀ ਕਲੇਸ਼ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਕੁਝ ਨਹੀਂ ਦਿੱਤਾ ਤੇ ਜੋ ਵਿਕਾਸ ਅਕਾਲੀ ਸਰਕਾਰ ਵੇਲੇ ਕਰਵਾਇਆ ਗਿਆ ਸੀ, ਉਸ ਦੀ ਵੀ ਸੰਭਾਲ ਨਹੀਂ ਕੀਤੀ ਗਈ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਜੇਕਰ 2022 ਵਿੱਚ ਅਕਾਲੀ ਦਲ ਸੱਤਾ ਵਿੱਚ ਆਇਆ ਤਾਂ ਵਪਾਰ ਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਦੇ ਪੁਰਾਣੇ ਸ਼ਹਿਰੀ ਇਲਾਕੇ ਨੂੰ ਵਿਰਾਸਤੀ ਮਾਰਗ ਦੀ ਤਰਜ਼ ‘ਤੇ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਨਾ ਸਿਰਫ ਸ਼ਹਿਰ ਦੇ ਪੁਰਾਣੇ ਹਿੱਸੇ ਦਾ ਸੁੰਦਰੀਕਰਨ ਕੀਤਾ ਜਾਵੇਗਾ, ਸਗੋਂ ਇਸ ਨੂੰ ਹੋਰ ਜ਼ਿਆਦਾ ਆਕਰਸ਼ਕ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਉਹ ਸਾਰੇ ਬੁਨਿਆਦੀ ਢਾਂਚਾ ਪ੍ਰਾਜੈਕਟ ਸੁਰਜੀਤ ਕੀਤੇ ਜਾਣਗੇ ਜੋ ਕਾਂਗਰਸ ਸਰਕਾਰ ਵੇਲੇ ਅਧੂਰੇ ਪਏ ਰਹੇ ਹਨ। ਉਨ੍ਹਾਂ ਇੱਥੇ ਸ੍ਰੀ ਹਰਿਮੰਦਿਰ ਸਾਹਿਬ, ਪ੍ਰਾਚੀਨ ਸ਼ਿਵਾਲਾ ਮੰਦਰ ਤੇ ਗੁਰਦੁਆਰਾ ਅਟਾਰੀ ਸਾਹਿਬ (ਸੁਲਤਾਨਵਿੰਡ) ਮੱਥਾ ਟੇਕਿਆ। ਉਨ੍ਹਾਂ ਵੱਖ-ਵੱਖ ਇਲਾਕਿਆ ਵਿੱਚ ਪੈਦਲ ਲੰਘਦਿਆਂ ਲੋਕਾਂ ਨਾਲ ਮੁਲਾਕਾਤ ਕੀਤੀ।

 

Check Also

ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ

ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ …