ਅੰਮ੍ਰਿਤਸਰ/ਬਿਊਰੋ ਨਿਊਜ਼ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਚੌਟਾਲਾ ਨੇ ਆਖਿਆ ਕਿ ਉਨ੍ਹਾਂ ਦੇ ਮਨ ਵਿਚ ਗੁਰੂ ਘਰ ਦੇ ਇਸ ਸਥਾਨ ਪ੍ਰਤੀ ਸ਼ੁਰੂ ਤੋਂ ਹੀ ਅਥਾਹ ਸ਼ਰਧਾ ਹੈ। ਉਹ ਪਹਿਲਾਂ ਵੀ ਕਈ ਵਾਰ ਇਥੇ ਨਤਮਸਤਕ ਹੋ ਚੁੱਕੇ ਹਨ। ਕਿਸਾਨਾਂ ਦੇ ਹੱਕ ਵਿੱਚ ਗੱਲ ਕਰਦਿਆਂ ਚੌਟਾਲਾ ਨੇ ਆਖਿਆ ਕਿ ਕਿਸਾਨ ਸੰਘਰਸ਼ ਪੂਰੇ ਦੇਸ਼ ਦੇ ਕਿਸਾਨਾਂ ਦਾ ਸੰਘਰਸ਼ ਹੈ ਅਤੇ ਭਾਰਤ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚੋਂ ਬਾਹਰ ਆਉਣ ਮੌਕੇ ਉਹ ਕਿਸਾਨਾਂ ਕੋਲ ਗਏ ਸਨ ਅਤੇ ਅੱਜ ਵੀ ਉਨ੍ਹਾਂ ਦੀ ਹਮਾਇਤ ਕਰਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੌਟਾਲਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ, ਸੱਚਖੰਡ ਦਰਬਾਰ ਸਾਹਿਬ ਦਾ ਮਾਡਲ ਅਤੇ ਸਿੱਖ ਸਾਹਿਤ ਭੇਟ ਕੀਤਾ।
Check Also
‘ਆਪ’ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਜ਼ਿਮਨੀ ਚੋਣ ਜਿੱਤੀ
ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ …