ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਸ਼ਾਮ ਨੂੰ ਸ੍ਰੀ ਦੇਵੀ ਤਲਾਬ ਮੰਦਰ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਪਾਰਟੀ ਦੇ ਦਿੱਲੀ ਅਤੇ ਪੰਜਾਬ ਦੇ ਆਗੂ ਹਾਜ਼ਰ ਸਨ। ਸ੍ਰੀ ਦੇਵੀ ਤਲਾਬ ਮੰਦਰ ਨਤਮਸਤਕ ਹੋਣ ਮੌਕੇ ਮੰਦਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਰਾਜਨੀਤਕ ਗੱਲ ਨਹੀਂ ਕਰਨਗੇ। ਕੇਜਰੀਵਾਲ ਨੇ ਕਿਹਾ ਕਿ ਉਹ ਸਿਰਫ ਪੰਜਾਬ ਦੀ ਸੁੱਖ ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਵਾਸਤੇ ਮਾਤਾ ਦੇ ਦਰਬਾਰ ਵਿਚ ਨਤਮਸਤਕ ਹੋਣ ਲਈ ਆਏ ਹਨ। ਇਸੇ ਦੌਰਾਨ ਉਨ੍ਹਾਂ ਨੇ ਜਗਰਾਤੇ ਵਿਚ ਵੀ ਹਾਜ਼ਰੀ ਭਰੀ।
ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ, ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਬਲਜਿੰਦਰ ਕੌਰ, ਪੰਜਾਬ ਮਹਿਲਾ ਮੋਰਚੇ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ, ਹਲਕਾ ਕਰਤਾਰਪੁਰ ਤੋਂ ਇੰਚਾਰਜ ਬਲਕਾਰ ਸਿੰਘ, ਡਾ. ਸੰਜੀਵ ਸ਼ਰਮਾ, ਓਲੰਪੀਅਨ ਸੁਰਿੰਦਰ ਸਿੰਘ ਸੋਢੀ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …