18.5 C
Toronto
Wednesday, September 30, 2026
spot_img
Homeਪੰਜਾਬਕੇਜਰੀਵਾਲ ਨੇ ਮਰਹੂਮ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਕੇਜਰੀਵਾਲ ਨੇ ਮਰਹੂਮ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਕੇਜਰੀਵਾਲ ਨੇ ਮਰਹੂਮ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾਸੇਖਵਾਂ ਪਿਛਲੇ ਦਿਨੀਂ ‘ਆਪ’ ਵਿਚ ਹੋਏ ਸਨ ਸ਼ਾਮਲ
ਗੁਰਦਾਸਪੁਰ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾਂ ਦੌਰੇ ਲਈ ਪੰਜਾਬ ਪਹੁੰਚੇ। ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਕੇਜਰੀਵਾਲ ਦਾ ਭਗਵੰਤ ਮਾਨ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਕੇਜਰੀਵਾਲ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਪੁੱਜੇ, ਜਿੱਥੇ ਉਨ੍ਹਾਂ ਨੇ ਮਰਹੂਮ ਆਗੂ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਪ੍ਰਗਟ ਕੀਤਾ। ਧਿਆਨ ਰਹੇ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੇਵਾ ਸਿੰਘ ਸੇਖਵਾਂ ਦਾ ਲੰਘੇ ਦਿਨੀਂ ਦਿਹਾਂਤ ਹੋ ਗਿਆ ਸੀ। ਕੇਜਰੀਵਾਲ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਦੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਉਥੇ ਹੀ ਆਮ ਆਦਮੀ ਪਾਰਟੀ ਨੂੰ ਵੀ ਪੰਜਾਬ ‘ਚੋਂ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ। ਕੇਜਰੀਵਾਲ ਨੇ ਕਿਹਾ ਕਿ ਸੇਖਵਾਂ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤੇ ਗਏ ਪਿਆਰ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ। ਇਸ ਮੌਕੇ ਕੇਜਰੀਵਾਲ ਨਾਲ ਭਗਵੰਤ ਮਾਨ ਤੇ ਰਾਘਵ ਚੱਢਾ ਸਣੇ ‘ਆਪ’ ਦੇ ਕਈ ਆਗੂ ਹਾਜ਼ਰ ਰਹੇ।

 

RELATED ARTICLES
POPULAR POSTS