Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਸੀ ਜਾਰੀ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਸਮੁੱਚੀ ਕਾਰਵਾਈ ਮਾਰਚ 2022 ਦੀ ਪਹਿਲੀ ਤਿਮਾਹੀ ‘ਚ ਨੇਪਰੇ ਚਾੜ੍ਹੀ ਹੈ। ਇਹ ਪ੍ਰਗਟਾਵਾ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿਚ ਵਿਭਾਗ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਬਦਲੀਆਂ ਅਤੇ ਤਾਇਨਾਤੀਆਂ ਉਕਤ ਪਾਲਿਸੀ ਦੇ ਤਹਿਤ ਕੀਤੀਆਂ ਜਾਣ। ਡਾ. ਰਾਜੂ ਨੇ ਕਿਹਾਕਿ ਮੌਜੂਦਾ ਵਿਧਾਨ ਸਭਾ ਦੀ ਮਿਆਦ 27 ਮਾਰਚ 2022 ਤੱਕ ਹੈ। ਡਾ. ਰਾਜੂ ਨੇ ਪ੍ਰਚਾਰ ਲਈ ਸ਼ੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ ਸਮੂਹ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ 2022 ਸਬੰਧੀ ਖ਼ਬਰਾਂ ਚਲਾਉਣ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਪੰਜਾਬ ਤੋਂ ਖਬਰ ਸਬੰਧੀ ਜ਼ਰੂਰੀ ਅਤੇ ਸਹੀ ਜਾਣਕਾਰੀ ਜ਼ਰੂਰ ਹਾਸਲ ਕਰਨ ਤਾਂ ਜੋ ਚੋਣਾਂ ਸਬੰਧੀ ਲੋਕਾਂ ਨੂੰ ਸਹੀ ਜਾਣਕਾਰੀ ਮਿਲ ਸਕੇ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …