17.1 C
Toronto
Sunday, October 11, 2026
spot_img
Homeਭਾਰਤਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਤ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਤ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਤਡਾਕਟਰਾਂ ਦੀ ਟੀਮ ਨੇ ਕਿਹਾ ਸਿਹਤ ਵਿਚ ਲਗਾਤਾਰ ਹੋ ਰਿਹਾ ਹੈ ਸੁਧਾਰ

ਨਵੀਂ ਦਿੱਲੀ : ਏਮਜ਼ ਵਿਚ ਦਾਖਲ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਤ ਹੈ ਅਤੇ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਏਮਜ਼ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦੀ ਸਿਹਤ ਵਿਚ ਤੇਜੀ ਨਾਲ ਸੁਧਾਰ ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਲੰਘੇ ਕੱਲ੍ਹ ਡਾ. ਮਨਮੋਹਨ ਸਿੰਘ ਨੂੰ ਏਮਜ਼ ਦੇ ਕਾਰਡੀਓ ਨਿਊਰੋ ਕੇਂਦਰ ਦੇ ਨਿੱਜੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ। ਪਾਰਟੀ ਦੇ ਰਾਸ਼ਟਰੀ ਸਕੱਤਰ ਅਤੇ ਮੀਡੀਆ ਵਿਭਾਗ ਦੇ ਸਹਿ ਇੰਚਾਰਜ ਪ੍ਰਣਬ ਝਾਅ ਨੇ ਇਹ ਵੀ ਦੱਸਿਆ ਕਿ ਮਨਮੋਹਨ ਸਿੰਘ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ। ਅਸੀਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।

RELATED ARTICLES

POPULAR POSTS