-5.8 C
Toronto
Sunday, January 18, 2026
spot_img
Homeਭਾਰਤਸਿੰਘੂ ਬਾਰਡਰ 'ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਸਿੰਘੂ ਬਾਰਡਰ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਮ੍ਰਿਤਕ ਦਾ ਹੱਥ ਅਤੇ ਲੱਤ ਵੱਢ ਕੇ ਲਾਸ਼ ਬੈਰੀਕੇਡ ‘ਤੇ ਟੰਗੀ
ਨਿਹੰਗਾਂ ਨੇ ਜ਼ਿੰਮੇਵਾਰੀਆਂ ਲੈਂਦਿਆਂ ਦੱਸਿਆ ਬੇਅਦਬੀ ਦਾ ਮਾਮਲਾ
ਸਿੰਘੂ ਬਾਰਡਰ : ਸਿੰਘੂ ਬਾਰਡਰ ‘ਤੇ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਉਥੇ ਇਕ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦਾ ਇਕ ਹੱਥ ਅਤੇ ਇਕ ਲੱਤ ਵੱਢ ਕੇ ਉਸ ਦੀ ਲਾਸ਼ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਦੇ ਸਾਮਹਣੇ ਬੈਰੀਕੇਡ ‘ਤੇ ਲਟਕਾ ਦਿੱਤਾ। ਮ੍ਰਿਤਕ ਨੌਜਵਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਆਰੋਪ ਹੈ ਅਤੇ ਇਸ ਦੇ ਕਤਲ ਦੀ ਜ਼ਿੰਮੇਵਾਰੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਲਈ ਜਾ ਰਹੀ ਹੈ। ਨਿਹੰਗ ਸਿੰਘਾਂ ਦਾ ਆਰੋਪ ਹੈ ਕਿ ਇਸ ਨੌਜਵਾਨ ਨੂੰ ਸਾਜਿਸ਼ ਦੇ ਤਹਿਤ ਇਥੇ ਭੇਜਿਆ ਗਿਆ ਸੀ ਅਤੇ ਇਸ ਦੇ ਲਈ ਉਸ ਨੂੰ 30 ਹਜ਼ਾਰ ਰੁਪਏ ਵੀ ਦਿੱਤੇ ਗਏ ਸਨ। ਨਿਹੰਗਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੇ ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਭੰਗ ਕੀਤਾ ਸੀ, ਜਿਸ ਦੇ ਚਲਦਿਆਂ ਨਿਹੰਗ ਸਿੰਘਾਂ ਨੇ ਉਸ ਨੂੰ ਫੜ ਲਿਆ ਅਤੇ ਨਿਹੰਗਾਂ ਵੱਲੋਂ ਲਖਬੀਰ ਸਿੰਘ ਨਾਮੀ ਨੌਜਵਾਨਾਂ ‘ਤੇ ਬੁਰੀ ਤਰ੍ਹਾਂ ਨਾਲ ਤਸ਼ੱਦਦ ਕੀਤਾ ਗਿਆ, ਜਿਸ ਦੇ ਚਲਦਿਆਂ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਲਖਬੀਰ ਸਿੰਘ ਨੂੰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਨਿਵਾਸੀ ਦੱਸਿਆ ਜਾ ਰਿਹਾ ਹੈ । ਦੂਜੇ ਪਾਸੇ ਕਿਸਾਨ ਜਥੇਬੰਦੀਆਂ ਕਹਿਣਾ ਹੈ ਕਿ ਇਹ ਸਭ ਕੁਝ ਕਿਸਾਨ ਨੂੰ ਅੰਦੋਲਨ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਬੋਲਦਿਆਂ ਕਿਹਾ ਕਿ ਸਿੱਖ ਧਰਮ ਇਹ ਨਹੀਂ ਸਿਖਾਉਂਦਾ ਕਿ ਕਿਸੇ ਵਿਅਕਤੀ ਨੂੰ ਮੌਤ ਤੇ ਘਾਟ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ ਨੌਜਵਾਨ ਨੇ ਬੇਅਬਦੀ ਕੀਤੀ ਸੀ ਤਾਂ ਉਸ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿੱਤੀ ਜਾ ਸਕਦੀ ਸੀ ਪ੍ਰੰਤੂ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣਾ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਵੀਡੀਓ ਵਿਚ ਕਤਲ ਦੀ ਜ਼ਿੰਮੇਵਾਰ ਲੈਣ ਅਤੇ ਇਸ ਘਟਨਾ ਦੀ ਪ੍ਰਸੰਸਾ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸਾਨ ਨੂੰ ਅੰਦੋਲਨ ਨੂੰ ਬਦਨਾਮ ਕਰਨ ਲਈ ਕੀਤੀਆਂ ਜਾ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਮੁੜ ਅੰਜ਼ਾਮ ਨਾ ਦਿੱਤਾ ਜਾ ਸਕੇ।

 

RELATED ARTICLES
POPULAR POSTS