Breaking News
Home / ਭਾਰਤ / ਹੈਰਲਡ ਕੇਸ: ਸੋਨੀਆ ਗਾਂਧੀ ਅਤੇ ਰਾਹੁਲ ਨੂੰ ਨੋਟਿਸ

ਹੈਰਲਡ ਕੇਸ: ਸੋਨੀਆ ਗਾਂਧੀ ਅਤੇ ਰਾਹੁਲ ਨੂੰ ਨੋਟਿਸ

soniarahul-1464160318ਨਵੀਂ ਦਿੱਲੀ/ਬਿਊਰੋ ਨਿਊਜ਼
ਨੈਸ਼ਨਲ ਹੈਰਲਡ ਕੇਸ ਵਿਚ ਭਾਜਪਾ ਆਗੂ ਸੁਬਰਾਮਨੀਅਨ ਸਵਾਮੀ ਵੱਲੋਂ ਦਾਖ਼ਲ ਨਵੀਂ ਪਟੀਸ਼ਨ ‘ਤੇ ਦਿੱਲੀ ਦੀ ਅਦਾਲਤ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਆਗੂਆਂ ਨੂੰ ਜਵਾਬ ਦਾਖ਼ਲ ਕਰਨ ਲਈ ਆਖਿਆ ਹੈ। ਸਵਾਮੀ ਨੇ ਪਾਰਟੀ ਅਤੇ ਐਸੋਸੀਏਟਿਡ ਜਰਨਲਜ਼ ਲਿਮਟਿਡ (ਏਜੇਐਲ) ਅਤੇ ਕਾਂਗਰਸ ਪਾਰਟੀ ਤੋਂ ਖ਼ਾਸ ਦਸਤਾਵੇਜ਼ ਮੁਹੱਈਆ ਕਰਾਉਣ ਦੀ ਮੰਗ ਕੀਤੀ ਹੈ। ਮੈਟਰੋਪਾਲਿਟਨ ਮੈਜਿਸਟਰੇਟ ਲਵਲੀਨ ਨੇ ਮੋਤੀਲਾਲ ਵੋਰਾ, ਆਸਕਰ ਫਰਨਾਂਡੇਜ਼, ਸੁਮਨ ਦੂਬੇ ਅਤੇ ਸੈਮ ਪਿਤਰੋਦਾ ਨੂੰ ਦੋ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੰਦਿਆਂ ਕੇਸ ਦੀ ਸੁਣਵਾਈ 4 ਅਕਤੂਬਰ ‘ਤੇ ਪਾ ਦਿੱਤੀ ਹੈ।
ਸਵਾਮੀ ਨੇ ਰਜਿਸਟਰਾਰ ਆਫ਼ ਕੰਪਨੀਜ਼ ਤੋਂ ਵੀ ਵਿਸ਼ੇਸ਼ ਦਸਤਾਵੇਜ਼ ਮੰਗੇ ਹਨ ਜਿਹੜੇ ਏਜੇਐਲ ਵੱਲੋਂ ਉਨ੍ਹਾਂ ਨੂੰ ਜਮ੍ਹਾਂ ਕਰਾਏ ਗਏ ਹਨ। ਇਨ੍ਹਾਂ ਤੋਂ ਇਲਾਵਾ ਇਨਕਮ ਟੈਕਸ ਵਿਭਾਗ ਕੋਲ ਏਜੇਐਲ ਵੱਲੋਂ ਦਾਖ਼ਲ ਰਿਟਰਨਾਂ ਦੀ ਵੀ ਮੰਗ ਕੀਤੀ ਗਈ ਹੈ। ਭਾਜਪਾ ਆਗੂ ਨੇ ਕਾਂਗਰਸ ਪਾਰਟੀ ਵੱਲੋਂ ਏਜੇਐਲ ਨੂੰ ਦਿੱਤੇ ਗਏ ਕਰਜ਼ਿਆਂ ਅਤੇ ਉਨ੍ਹਾਂ ਨੂੰ ਮੁਆਫ਼ ਕਰਨ ਸਬੰਧੀ ਦਸਤਾਵੇਜ਼ ਵੀ ਮੁਹੱਈਆ ਕਰਾਉਣ ਲਈ ਕਿਹਾ ਹੈ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …