Home / ਪੰਜਾਬ / ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਚੁਣੌਤੀ

ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਚੁਣੌਤੀ

ਕਿਹਾ, ਅੰਮਿ੍ਰਤਸਰ ਈਸਟ ਹਲਕੇ ਤੋਂ ਸਿੱਧੂ ਖਿਲਾਫ ਲੜਨ ਚੋਣ
ਅੰਮਿ੍ਰਤਸਰ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਅੰਮਿ੍ਰਤਸਰ ਈਸਟ ਹਲਕੇ ਤੋਂ ਚੋਣ ਲੜਨ। ਡਾ. ਸਿੱਧੂ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਅੰਮਿ੍ਰਤਸਰ ’ਚ ਆ ਕੇ ਚੋਣ ਲੜਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਇਕ ਵਾਰ ਜਨਤਾ ਵਿਚ ਵਿਚਰ ਕੇ ਦੇਖ ਲੈਣ, ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਨਵਜੋਤ ਸਿੰਘ ਸਿੱਧੂ ਨੂੰ ਲੋਕ ਕਿੰਨਾ ਪਿਆਰ ਕਰਦੇ ਹਨ। ਅੰਮਿ੍ਰਤਸਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਨੂੰ ਕਲੇਸ਼ ਨਹੀਂ ਕਿਹਾ ਜਾ ਸਕਦਾ, ਇਹ ਮਹਿਜ਼ ਇਕ ਬਹਿਸ ਹੈ ਅਤੇ ਕਾਂਗਰਸ ਇਕਜੁੱਟ ਹੋ ਕੇ ਚੱਲ ਰਹੀ ਹੈ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਸਮੇਂ ਕੁਝ ਊਣਤਾਈਆਂ ਸਨ, ਜਿਨ੍ਹਾਂ ਕਰਕੇ ਕੰਮ ਨਹੀਂ ਸਨ ਹੋ ਸਕੇ। ਡਾ. ਸਿੱਧੂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਕੈਬਨਿਟ ਵਿਚੋਂ ਅਸਤੀਫਾ ਇਸ ਲਈ ਦਿੱਤਾ ਸੀ ਕਿਉਂਕਿ ਉਨ੍ਹਾਂ ਦੇ ਮਸਲੇ ਹੱਲ ਨਹੀਂ ਸਨ ਕੀਤੇ ਜਾ ਰਹੇ ਅਤੇ ਹੁਣ ਵੀ ਉਹ ਆਪਣੇ ਮਸਲਿਆਂ ਦੀ ਲੜਾਈ ਲੜ ਰਹੇ ਹਨ।

Check Also

ਕੇਜਰੀਵਾਲ ਅਧਿਆਪਕਾਂ ਦੇ ਧਰਨੇ ‘ਚ ਹੋਏ ਸ਼ਾਮਲ

ਕਿਹਾ : ਇਕ ਮੌਕਾ ਛੋਟੇ ਭਰਾ ਨੂੰ ਦਿਓ, ਜੇ ਕੰਮ ਨਾ ਕੀਤਾ ਤਾਂ ਲੱਤ ਮਾਰ …