Breaking News
Home / ਭਾਰਤ / ਹੰਸ ਰਾਜ ਹੰਸ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਤੋਂ ਬਾਅਦ ਵੀ ਹੋਇਆ ਕਰੋਨਾ

ਹੰਸ ਰਾਜ ਹੰਸ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਤੋਂ ਬਾਅਦ ਵੀ ਹੋਇਆ ਕਰੋਨਾ

ਦਿੱਲੀ ਦੇ ਏਮਜ਼ ’ਚ ਭਰਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਉਤਰ ਪੱਛਮੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਉਘੇ ਗਾਇਕ ਹੰਸ ਰਾਜ ਹੰਸ ਦੀ ਕਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਤੋਂ ਬਾਅਦ ਹੰਸ ਰਾਜ ਹੰਸ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧ ਵਿਚ ਹੰਸ ਰਾਜ ਹੰਸ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਧਿਆਨ ਰਹੇ ਕਿ ਹੰਸ ਰਾਜ ਹੰਸ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਵੀ ਲਈਆਂ ਸਨ ਅਤੇ ਫਿਰ ਵੀ ਉਹ ਕਰੋਨਾਂ ਦੀ ਲਪੇਟ ਵਿਚ ਆ ਗਏ ਹਨ, ਜੋ ਕਿ ਹੈਰਾਨ ਕਰਨ ਵਾਲੀ ਗੱਲ ਹੈ। ਹੰਸ ਰਾਜ ਹੰਸ ਨੇ ਟਵੀਟ ਕਰਕੇ ਲਿਖਿਆ ਕਿ ਮੇਰਾ ਕੋਵਿਡ 19 ਟੈਸਟ ਪਾਜ਼ੇਟਿਵ ਆਇਆ ਹੈ। ਜੋ ਵਿਅਕਤੀ ਮੇਰੇ ਸੰਪਰਕ ਵਿਚ ਆਏ ਹਨ। ਉਹਨਾਂ ਨੂੰ ਮੇਰੀ ਅਪੀਲ ਹੈ ਕਿ ਉਹ ਜਲਦ ਤੋਂ ਜਲਦ ਆਪਣਾ ਕੋਵਿਡ ਟੈਸਟ ਕਰਵਾਉਣ। ਲਗਾਤਾਰ ਬੁਖਾਰ ਰਹਿਣ ਦੇ ਚੱਲਦਿਆਂ ਸਾਵਧਾਨੀ ਦੇ ਤੌਰ ’ਤੇ ਏਮਜ਼ ਨਵੀਂ ਦਿੱਲੀ ’ਚ ਡਾਕਟਰਾਂ ਦੀ ਨਿਗਰਾਨੀ ਵਿਚ ਹਾਂ।

Check Also

ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ

ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …