-5.5 C
Toronto
Tuesday, March 3, 2026
spot_img
Homeਭਾਰਤਮੇਘਾਲਿਆ ਦੇ ਰਾਜਪਾਲ ਨੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦਾ ਦੱਸਿਆ ਫਾਰਮੂਲਾ

ਮੇਘਾਲਿਆ ਦੇ ਰਾਜਪਾਲ ਨੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦਾ ਦੱਸਿਆ ਫਾਰਮੂਲਾ

ਮਲਿਕ ਬੋਲੇ, ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਓ, ਕਿਸਾਨਾਂ ਦਾ ਮਸਲਾ ਹੱਲ ਹੋ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਇਕ ਵਾਰ ਫਿਰ ਕਿਸਾਨਾਂ ਦੇ ਮਾਮਲੇ ਵਿਚ ਕੇਂਦਰ ਦੀ ਮੋਦੀ ਸਰਕਾਰ ਤੋਂ ਅਲੱਗ ਆਪਣੀ ਗੱਲ ਰੱਖੀ ਹੈ। ਮਲਿਕ ਨੇ ਕਿਹਾ ਕਿ ਉਹ ਤਾਂ ਕਿਸਾਨਾਂ ਦੇ ਮੁੱਦੇ ਨੂੰ ਲੈ ਕੇਂਦਰ ਸਰਕਾਰ ਨਾਲ ਵੀ ਲੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਣਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਐਮਐਸਪੀ ਲਾਗੂ ਹੋ ਜਾਵੇਗਾ ਤਾਂ ਕਿਸਾਨ ਸੰਤੁਸ਼ਟ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਇਹ ਕਿਸਾਨ ਅੰਦੋਲਨ ਆਪਣੇ ਆਪ ਸਮਾਪਤ ਹੋ ਜਾਵੇਗਾ। ਮਲਿਕ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨ 10 ਮਹੀਨਿਆਂ ਤੋਂ ਆਪਣਾ ਘਰ, ਪਰਿਵਾਰ ਛੱਡ ਕੇ ਸੜਕਾਂ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੀ ਜਿੱਦ ’ਤੇ ਅੜੀ ਰਹੀ ਤਾਂ ਉਸਦਾ ਦੁਬਾਰਾ ਸੱਤਾ ਵਿਚ ਆਉਣਾ ਮੁਸ਼ਕਲ ਹੋ ਜਾਵੇਗਾ। ਮਲਿਕ ਨੇ ਕਿਹਾ ਕਿ ਸਰਕਾਰ ਵਿਚ ਕੁਝ ਗਲਤ ਸਲਾਹ ਦੇਣ ਵਾਲੇ ਵਿਅਕਤੀ ਸ਼ਾਮਲ ਹਨ, ਜਿਸ ਕਰਕੇ ਹੀ ਕੋਈ ਗੱਲ ਸਿਰੇ ਨਹੀਂ ਲੱਗ ਰਹੀ। ਸੱਤਿਆਪਾਲ ਮਲਿਕ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਨਾਲ ਖੜ੍ਹੇ ਹਨ ਅਤੇ ਲੋੜ ਪਈ ਤਾਂ ਅਹੁਦਾ ਵੀ ਛੱਡ ਸਕਦੇ ਹਨ। ਧਿਆਨ ਰਹੇ ਕਿ ਮਲਿਕ ਉਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ ਅਤੇ ਉਹ ਭਾਜਪਾ ਦੀ ਟਿਕਟ ’ਤੇ ਦੋ ਵਾਰ ਸੰਸਦ ਮੈਂਬਰ ਵੀ ਬਣੇ ਹਨ।

RELATED ARTICLES
POPULAR POSTS