ਚੰਨੀ ਨੇ ਕਿਹਾ, ਪੰਜਾਬ ਦਾ ਖ਼ਜ਼ਾਨਾ ਨਾ ਖਾਲੀ ਸੀ, ਨਾ ਖਾਲੀ ਹੋਣ ਦਿੱਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੈਬਨਿਟ ਮੀਟਿੰਗ ਤੋਂ ਬਾਅਦ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਚੰਨੀ ਨੇ ਕਿਹਾ ਕਿ ਪੰਜਾਬ ਦਾ ਖਜ਼ਾਨਾ ਨਾ ਖਾਲੀ ਸੀ ਅਤੇ ਨਾ ਹੀ ਖਾਲੀ ਹੋਣ ਦਿੱਤਾ ਜਾਵੇਗਾ। ਚੰਨੀ ਨੇ ਕਿਹਾ ਕਿ ਪੰਜਾਬ ’ਚ ਚੌਥਾ ਦਰਜਾ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਲੋਕਾਂ ਦੇ ਹਿੱਤ ’ਚ ਕਈ ਵੱਡੇ ਐਲਾਨ ਕੀਤੇ। ਪੰਜਾਬ ’ਚ ਬੀਐਸਐਫ ਦਾ ਦਾਇਰਾ ਵਧਾਉਣ ਸਬੰਧੀ ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਵੱਲ ਧਿਆਨ ਦੇਣ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਜ਼ਰੂਰਤ ਮਹਿਸੂਸ ਹੋਈ ਤਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਜਾਵੇਗਾ ਅਤੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ’ਚ ਭਾਈਚਾਰਾ ਖ਼ਤਮ ਨਹੀਂ ਹੋਣਾ ਚਾਹੀਦਾ ਕਿਉਂਕਿ ਏਕਤਾ ਤੇ ਅਖੰਡਤਾ ਹੀ ਸੂਬੇ ਦੀ ਖੁਸ਼ਹਾਲੀ ਤੇ ਵਿਕਾਸ ਦਾ ਪ੍ਰਤੀਕ ਹੁੰਦੀਆਂ ਹਨ। ਚੰਨੀ ਨੇ ਕਿਸਾਨਾਂ ਨੂੰ ਐਕਵਾਇਰ ਜ਼ਮੀਨਾਂ ਦੀ ਕੀਮਤ ਵੀ ਜਲਦ ਚੁਕਾਉਣ ਦਾ ਭਰੋਸਾ ਦਿੱਤਾ। ਪਾਣੀ ਦੇ ਬਿੱਲਾਂ ਬਾਰੇ ਉਨ੍ਹਾਂ ਕਿਹਾ ਕਿ ਸੂਬੇ ’ਚ ਪਾਣੀ ਦੇ ਬਿੱਲ ਫਿਕਸ ਕਰ ਦਿੱਤੇ ਗਏ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …