Breaking News
Home / ਪੰਜਾਬ / ਲਖੀਮਪੁਰ ਖੀਰੀ ਘਟਨਾ ਖਿਲਾਫ ਪੰਜਾਬ, ਹਰਿਆਣਾ, ਰਾਜਸਥਾਨ ਤੇ ਹੋਰ ਸੂਬਿਆਂ ਵਿਚ ਕਿਸਾਨਾਂ ਨੇ ਰੇਲਾਂ ਰੋਕੀਆਂ

ਲਖੀਮਪੁਰ ਖੀਰੀ ਘਟਨਾ ਖਿਲਾਫ ਪੰਜਾਬ, ਹਰਿਆਣਾ, ਰਾਜਸਥਾਨ ਤੇ ਹੋਰ ਸੂਬਿਆਂ ਵਿਚ ਕਿਸਾਨਾਂ ਨੇ ਰੇਲਾਂ ਰੋਕੀਆਂ

ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਉਠੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਅਤੇ ਗਿ੍ਰਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪੰਜਾਬ, ਹਰਿਆਣਾ, ਰਾਜਸਥਾਨ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਹੋਰ ਸੂਬਿਆਂ ਵਿਚ 6 ਘੰਟਿਆਂ ਲਈ ਰੇਲਾਂ ਰੋਕੀਆਂ ਗਈਆਂ। ਧਿਆਨ ਰਹੇ ਕਿ ਕਿਸਾਨ ਅੱਜ ਸਵੇਰੇ ਹੀ ‘ਰੇਲ ਰੋਕੋ’ ਅੰਦੋਲਨ ਤਹਿਤ ਰੇਲ ਦੀਆਂ ਪਟੜੀਆਂ ’ਤੇ ਬੈਠ ਗਏ ਸਨ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਗਿ੍ਰਫ਼ਤਾਰੀ ਦੀ ਮੰਗ ਕਰਦੇ ਹੋਏ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸ਼ਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਵਿਚ ਲਖੀਮਪੁਰ ਘਟਨਾ ਖਿਲਾਫ ਰੇਲਾਂ ਰੋਕੀਆਂ ਗਈਆਂ। ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਅਗਵਾਈ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੰਗਠਨ ਸੰਯੁਕਤ ਕਿਸਾਨ ਮੋਰਚਾ ਨੇ ਇਕ ਬਿਆਨ ਵਿਚ ਕਿਹਾ ਸੀ ਕਿ ਲਖੀਮਪੁਰ ਖੀਰੀ ਘਟਨਾ ਦੇ ਮਾਮਲੇ ਵਿਚ ਕੇਂਦਰੀ ਰਾਜ ਮੰਤਰੀ ਦੀ ਗਿ੍ਰਫ਼ਤਾਰੀ ਤੇ ਬਰਖਾਸਤਗੀ ਦੀ ਮੰਗ ਨੂੰ ਲੈ ਕੇ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਇਸ ਰੇਲ ਰੋਕੋ ਅੰਦੋਲਨ ਨੂੰ ਅੱਜ ਭਰਵਾਂ ਹੁੰਗਾਰਾ ਵੀ ਮਿਲਿਆ।

 

Check Also

ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ

ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …