ਡੇਰਾ ਮੁਖੀ ਸਣੇ ਸਾਰੇ ਦੋਸ਼ੀਆਂ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
ਪੰਚਕੂਲਾ/ਬਿਊਰੋ ਨਿਊਜ਼
ਪੰਚਕੂਲਾ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਾਲ 2002 ਵਿਚ ਇਕ ਡੇਰਾ ਪ੍ਰੇਮੀ ਰਣਜੀਤ ਸਿੰਘ ਦਾ ਕਤਲ ਕਰਨ ਦੇ ਦੋਸ਼ ਹੇਠ ਅੱਜ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਵੱਲੋਂ ਰਾਹ ਰਹੀਮ ਨੂੰ 31 ਲੱਖ ਰੁਪਏ ਅਤੇ ਬਾਕੀ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ। ਸੀਬੀਆਈ ਦੇ ਵਕੀਲ ਵੱਲੋਂ ਰਾਮ ਰਹੀਮ ਤੇ ਇਸ ਕੇਸ ਦੇ ਹੋਰਨਾਂ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਗਈ ਸੀ। ਸੀਬੀਆਈ ਦੇ ਵਿਸ਼ੇਸ਼ ਜੱਜ ਡਾ. ਸੁਸ਼ੀਲ ਕੁਮਾਰ ਗਰਗ ਨੇ ਲੰਘੀ 8 ਅਕਤੂਬਰ ਨੂੰ ਰਣਜੀਤ ਸਿੰਘ ਕਤਲ ਕੇਸ ਵਿਚ ਗੁਰਮੀਤ ਰਾਮ ਰਹੀਮ, ਕਿ੍ਰਸ਼ਨ ਲਾਲ, ਜਸਬੀਰ ਸਿੰਘ, ਅਵਤਾਰ ਸਿੰਘ ਅਤੇ ਸਬਦਿਲ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਉਸ ਦੇ ਜੱਦੀ ਪਿੰਡ ਖਾਨਪੁਰ ਕੌਲੀਆਂ, ਜ਼ਿਲ੍ਹਾ ਕੁਰੂਕਸ਼ੇਤਰ ਵਿਚ ਗੋਲੀ ਮਾਰ ਦਿੱਤੀ ਗਈ ਸੀ। ਧਿਆਨ ਰਹੇ ਕਿ ਰਾਮ ਰਹੀਮ ਪਹਿਲਾਂ ਹੀ ਜਬਰ ਜਨਾਹ ਦੇ ਦੋਸ਼ਾਂ ਹੇਠ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਹੈ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …