ਪਿ੍ਰਅੰਕਾ ਨੇ ਕਿਹਾ, ਯੋਗੀ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਧੋਖਾ
ਲਖਨਊ/ਬਿਊਰੋ ਨਿਊਜ਼
ਕਾਂਗਰਸ ਦੀ ਜਨਰਲ ਸਕੱਤਰ ਅਤੇ ਉਤਰ ਪ੍ਰਦੇਸ਼ ਦੀ ਇੰਚਾਰਜ ਪਿ੍ਰਯੰਕਾ ਗਾਂਧੀ ਵਾਡਰਾ ਨੇ ਯੋਗੀ ਸਰਕਾਰ ’ਤੇ ਕਿਸਾਨਾਂ ਨਾਲ ਅਨਿਆਂ ਕਾਰਨ ਦਾ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ’ਚ ਕਿਸਾਨਾਂ ਨੂੰ ਝੋਨੇ ਦੀ ਫਸਲ ਘੱਟ ਰੇਟ ’ਤੇ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਨਿਆਂ ਦੇਣ ਦੀ ਬਜਾਏ ਉਨ੍ਹਾਂ ਨੂੰ ਡਰਾ ਰਹੀ ਹੈ ਅਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਅਧੀਨ ਕਾਰਵਾਈ ਦੀ ਧਮਕੀ ਵੀ ਦੇ ਰਹੀ ਹੈ। ਪਿ੍ਰਯੰਕਾ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦਾ ਹੱਕ ਅਤੇ ਉਹ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਇਸ ਹੱਕ ਲਈ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਲੜਦੀ ਰਹੇਗੀ। ਇਸ ਮੌਕੇ ਪਿ੍ਰਯੰਕਾ ਨੇ ਇਹ ਵੀ ਐਲਾਨ ਕੀਤਾ ਕਿ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਮਹਿਲਾ ਸ਼ਕਤੀ ਨੂੰ ਮਜ਼ਬੂਤ ਕਰਨ ਲਈ 40 ਫੀਸਦੀ ਟਿਕਟ ਮਹਿਲਾਵਾਂ ਨੂੰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਸਾਰੀਆਂ ਮਹਿਲਾਵਾਂ ਲਈ ਹੈ ਜੋ ਚਾਹੁੰਦੀਆਂ ਨੇ ਕਿ ਉਤਰ ਪ੍ਰਦੇਸ਼ ’ਚ ਬਦਲਾਅ ਲਿਆਂਦਾ ਜਾਵੇਗਾ ਅਤੇ ਉਤਰ ਪ੍ਰਦੇਸ਼ ਅੱਗੇ ਵਧੇ। ਇਸ ਮੌਕੇ ਪਿ੍ਰਯੰਕਾ ਨੇ ਇਕ ਨਾਹਰਾ ਵੀ ਦਿੱਤਾ ‘ਲੜਕੀ ਹੂੰ ਲੜ ਸਕਦੀ ਹੂੰ।’’