ਲਹਿਰਾਗਾਗਾ ਤੋਂ ਗੋਬਿੰਦ ਸਿੰਘ ਲੌਂਗੋਵਾਲ ਤੇ ਪਟਿਆਲਾ ਤੋ ਹਰਪਾਲ ਜੁਨੇਜਾ ਲੜਨਗੇ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ ਅੱਜ ਮਾਲਵੇ ਇਲਾਕੇ ਨਾਲ ਸਬੰਧਤ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਦਿਆਂ ਦੱਸਿਆ ਕਿ ਲਹਿਰਾਗਾਗਾ ਤੋਂ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੁਨਾਮ ਤੋਂ ਅਕਾਲੀ ਦਲ ਕੋਰ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਪਟਿਆਲਾ ਸ਼ਹਿਰੀ ਤੋਂ ਹਰਪਾਲ ਜੁਨੇਜਾ ਅਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ ਨੂੰ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ। ਭਾਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੋਇਆਂ ਸਾਰੀਆਂ ਪਾਰਟੀਆਂ ਨੇ ਪੰਜਾਬ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ ਪ੍ਰੰਤੂ ਸ਼ੋਮਣੀ ਅਕਾਲੀ ਦਲ ਬਾਦਲ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਭ ਤੋਂ ਵੱਧ ਸਰਗਰਮ ਨਜ਼ਰ ਆ ਰਿਹਾ ਹੈ ਅਤੇ ਅਕਾਲੀ ਦਲ ਉਮੀਦਵਾਰਾਂ ਦਾ ਐਲਾਨ ਕਰਨ ਵਿਚ ਸਭ ਤੋਂ ਮੋਹਰੀ ਹੈ। ਤੁਹਾਨੂੰ ਦੱਸ ਦੇਈਏ ਅਕਾਲੀ ਦਲ ਹੁਣ ਤੱਕ 74 ਉਮੀਦਵਾਰਾਂ ਦਾ ਐਲਾਨ ਕਰ ਚੁੱਕਿਆ ਹੈ।