ਚੰਡੀਗੜ੍ਹ/ਬਿਊਰੋ ਨਿਊਜ਼
ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪਿਛਲੇ ਦਿਨੀਂ ਤਰਨਤਾਰਨ ਦੇ ਨੌਜਵਾਨ ਲਖਬੀਰ ਸਿੰਘ ਦੀ ਹੋਈ ਹੱਤਿਆ ਨੂੰ ਕਿਸਾਨਾਂ ਨੇ ਭਾਜਪਾ ਦੀ ਸਾਜਿਸ਼ ਦੱਸਿਆ। ਧਿਆਨ ਰਹੇ ਕਿ ਟਿ੍ਰਬਿਊੁਨ ਗਰੁੱਪ ਨੇ ਇਕ ਫੋਟੋ ਸਾਹਮਣੇ ਲਿਆਂਦੀ ਹੈ, ਜਿਸ ਵਿਚ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਿਹੰਗ ਜਥੇਬੰਦੀਆਂ ਦੇ ਮੁਖੀਆਂ ’ਚ ਸ਼ਾਮਲ ਬਾਬਾ ਅਮਨ ਸਿੰਘ ਨੂੰ ਸਨਮਾਨਤ ਕਰ ਰਹੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹੱਤਿਆ ਦੇ ਮਾਮਲੇ ਵਿਚ ਜਿਹੜੇ ਚਾਰ ਨਿਹੰਗਾਂ ਨੇ ਆਤਮ ਸਮਰਪਣ ਕੀਤਾ ਹੈ, ਉਹ ਬਾਬਾ ਅਮਨ ਸਿੰਘ ਦੀ ਜਥੇਬੰਦੀ ਨਾਲ ਹੀ ਸਬੰਧਤ ਹਨ। ਇਹ ਫੋਟੋ ਸਾਹਮਣੇ ਆਉਣ ਤੋਂ ਬਾਅਦ ਮੀਡੀਆ ਵਿਚ ਲਗਾਤਾਰ ਇਸ ’ਤੇ ਚਰਚਾ ਚੱਲ ਰਹੀ ਹੈ। ਇਹ ਫੋਟੋ ਸਾਹਮਣੇ ਆਉਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਲਖਬੀਰ ਸਿੰਘ ਦੀ ਹੱਤਿਆ ਨੂੰ ਭਾਜਪਾ ਦੀ ਸਾਜਿਸ਼ ਦੱਸਿਆ। ਧਿਆਨ ਰਹੇ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਿੰਘੂ ਬਾਰਡਰ ’ਤੇ ਹੋਈ ਹੱਤਿਆ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

