ਗੁੱਸੇ ’ਚ ਆਏ ਚੰਨੀ ਨੇ ਸਿੱਧੂ ਨੂੰ ਕਿਹਾ, ਤੁਸੀਂ ਬਣ ਜਾਓ ਮੁੱਖ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਹੁਦੇ ਛੱਡੇ ਜਾਣ ਤੋਂ ਬਾਅਦ ਵੀ ਕਾਂਗਰਸ ਦੀਆਂ ਮੁਸ਼ਕਿਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਪੰਜਾਬ ਦਾ ਮੁੱਖ ਮੰਤਰੀ ਬਣਨ ਲਈ ਕਾਹਲੇ ਹੋਏ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਹੋਈ ਮੀਟਿੰਗ ਦੀਆਂ ਕੁੱਝ ਅਹਿਮ ਗੱਲਾਂ ਸਾਹਮਣੇ ਆਈਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਨੀ ਤੇ ਸਿੱਧੂ ਦਰਮਿਆਨ ਬੰਦ ਕਮਰਾ ਹੋਈ ਮੀਟਿੰਗ ਦੌਰਾਨ ਸਿੱਧੂ ਦੇ ਰਵੱਈਏ ਨੂੰ ਦੇਖਦੇ ਹੋਏ ਚੰਨੀ ਨੇ ਅਹੁਦਾ ਛੱਡਣ ਦੀ ਗੱਲ ਆਖ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੰਦਾਂ ਹਾਂ ਅਤੇ ਨਵਜੋਤ ਸਿੱਧੂ ਮੁੱਖ ਮੰਤਰੀ ਬਣ ਜਾਣ ਅਤੇ 2 ਮਹੀਨੇ ਪਰਫਾਰਮੈਂਸ ਦਿਖਾ ਦੇਣ। ਇਸ ਮੀਟਿੰਗ ’ਚ ਕਾਂਗਰਸੀ ਅਬਜ਼ਰਵਰ ਹਰੀਸ਼ ਚੌਧਰੀ, ਰਾਹੁਲ ਗਾਂਧੀ ਦੇ ਕਰੀਬੀ ਕ੍ਰਿਸ਼ਨ ਅਲਾਵਰੂ ਅਤੇ ਕੈਬਨਿਟ ਮੰਤਰੀ ਪਰਗਟ ਸਿੰਘ ਵੀ ਮੌਜੂਦ ਸਨ। ਹਾਲਾਂਕਿ ਕਾਂਗਰਸੀ ਆਗੂ ਖੁੱਲ੍ਹ ਕੇ ਇਸ ਸਬੰਧੀ ਕੁੱਝ ਨਹੀਂ ਕਹਿ ਰਹੇ ਪ੍ਰੰਤੂ ਮੀਟਿੰਗ ’ਚ ਹੋਈ ਨੋਕ-ਝੋਕ ਹੁਣ ਬਾਹਰ ਆਉਣ ਲੱਗੀ ਹੈ। ਇਸ ਤੋਂ ਬਾਅਦ ਜਦੋਂ ਇਕ ਪ੍ਰੈਸ ਕਾਨਫਰੰਸ ਦੌਰਾਨ ਚੰਨੀ ਤੋਂ ਸਿੱਧੂ ਬਾਰੇ ਪੁੱਛਿਆ ਗਿਆ ਤਾਂ ਉਹ ਕਹਿ ਗਏ ਕਿ ਸਿੱਧੂ ਨੂੰ ਹੀ ਇਥੇ ਬਿਠਾ ਦਿਆਂਗੇ। ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ’ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਗਏ 13 ਸੂਤਰੀ ਏਜੰਡੇ ਦਾ ਮੁੱਦਾ ਚੁੱਕਿਆ ਗਿਆ। ਸਿੱਧੂ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਉਨ੍ਹਾਂ ਵਾਅਦਿਆਂ ਨੂੰ ਕਿਉਂ ਪੂਰਾ ਨਹੀਂ ਕਰ ਰਹੇ, ਜਿਸ ਦੇ ਲਈ ਪੰਜਾਬ ’ਚ ਕੈਪਟਨ ਨੂੰ ਹਟਾ ਕੇ ਤੁਹਾਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …