Breaking News
Home / ਪੰਜਾਬ / ਐਮ ਐਲ ਏ ਜੋਗਿੰਦਰ ਪਾਲ ਦੀ ਗੁੰਡਾਗਰਦੀ ਆਈ ਸਾਹਮਣੇ – ਨੌਜਵਾਨ ਨੇ ਵਿਕਾਸ ਕਾਰਜਾਂ ਬਾਰੇ ਪੁੱਛਿਆ ਤਾਂ ਜੜ ਦਿੱਤਾ ਥੱਪੜ

ਐਮ ਐਲ ਏ ਜੋਗਿੰਦਰ ਪਾਲ ਦੀ ਗੁੰਡਾਗਰਦੀ ਆਈ ਸਾਹਮਣੇ – ਨੌਜਵਾਨ ਨੇ ਵਿਕਾਸ ਕਾਰਜਾਂ ਬਾਰੇ ਪੁੱਛਿਆ ਤਾਂ ਜੜ ਦਿੱਤਾ ਥੱਪੜ

ਪਠਾਨਕੋਟ/ਬਿਊਰੋ ਨਿਊਜ਼
ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸੀ ਐਮ ਐਲ ਏ ਜੋਗਿੰਦਰਪਾਲ ਦੀ ਗੁੰਡਾਗਰਦੀ ਵਾਲੀ ਇਕ ਵੀਡੀਓ ਸਾਹਮਣੇ ਆਈ ਹੈ। ਜਦੋਂ ਇਕ ਪ੍ਰੋਗਰਾਮ ਦੌਰਾਨ ਐਮ ਐਲ ਏ ਆਪਣੇ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਗੁਣ ਗਾ ਰਹੇ ਸਨ ਤਾਂ ਇਕ ਨੌਜਵਾਨ ਨੇ ਵਿਕਾਸ ਬਾਰੇ ਪੁੱਛ ਲਿਆ। ਇਸ ਦੌਰਾਨ ਸਵਾਲ ਕਰਨ ਵਾਲੇ ਨੌਜਵਾਨ ਨੇ ਵਿਧਾਇਕ ਨੂੰ ਕਿਹਾ ਕਿ ਤੂੰ ਕੀ ਕੀਤਾ ਹੈ। ਇਹ ਸ਼ਬਦ ਸੁਣਦਿਆਂ ਹੀ ਐਮ ਐਲ ਏ ਭੜਕ ਉਠਿਆ ਅਤੇ ਉਸ ਨੇ ਭੀੜ ਦੇ ਸਾਹਮਣੇ ਹੀ ਨੌਜਵਾਨ ਨੂੰ ਸ਼ਰ੍ਹੇਆਮ ਥੱਪੜ ਜੜ੍ਹ ਦਿੱਤਾ ਅਤੇ ਉਸ ਤੋਂ ਬਾਅਦ ਵਿਧਾਇਕ ਦੇ ਗੰਨਮੈਨਾਂ ਵੱਲੋਂ ਵੀ ਉਸ ਨੌਜਵਾਨ ਨਾਲ ਖੂਬ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਪ੍ਰੋਗਰਾਮ ਤੋਂ ਬਾਹਰ ਕੱਢ ਦਿੱਤਾ। ਇਸ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਿਹਾ ਹੈ ਅਤੇ ਜਿਸ ਤੋਂ ਬਾਅਦ ਵਿਧਾਇਕ ਦੀ ਗੁੰਡਾਗਰਦੀ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ।

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …