Breaking News
Home / ਭਾਰਤ / ਪਿ੍ਰਅੰਕਾ ਨੂੰ ਲਖਨਊ ਪੁਲਿਸ ਨੇ ਕੀਤਾ ਗਿ੍ਰਫਤਾਰ

ਪਿ੍ਰਅੰਕਾ ਨੂੰ ਲਖਨਊ ਪੁਲਿਸ ਨੇ ਕੀਤਾ ਗਿ੍ਰਫਤਾਰ

ਪੁਲਿਸ ਹਿਰਾਸਤ ਦੌਰਾਨ ਸਫਾਈ ਕਰਮਚਾਰੀ ਦੀ ਹੋਈ ਮੌਤ ਤੋਂ ਬਾਅਦ ਮਾਮਲਾ ਗਰਮਾਇਆ
ਲਖਨਊ/ਬਿਊਰੋ ਨਿਊਜ਼
ਆਗਰਾ ਵਿਚ ਪੁਲਿਸ ਹਿਰਾਸਤ ਦੌਰਾਨ ਹੋਈ ਸਫਾਈ ਕਰਮਚਾਰੀ ਅਰੁਣ ਵਾਲਮੀਕੀ ਦੀ ਮੌਤ ਤੋਂ ਬਾਅਦ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਅੱਜ ਪੀੜਤ ਪਰਿਵਾਰ ਨੂੰ ਮਿਲਣ ਲਈ ਆਗਰਾ ਜਾ ਰਹੀ ਸੀ ਅਤੇ ਲਖਨਊ ਪੁਲਿਸ ਨੇ ਪਿ੍ਰਅੰਕਾ ਨੂੰ ਗਿ੍ਰਫਤਾਰ ਕਰ ਲਿਆ। ਪਿ੍ਰਅੰਕਾ ਨੇ ਪੁਲਿਸ ਪ੍ਰਸ਼ਾਸਨ ਨੂੰ ਪੁੱਛਿਆ ਕਿ ਕਿਸੇ ਵਿਅਕਤੀ ਦੀ ਮੌਤ ’ਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਜਾਣ ਨਾਲ ਕੀ ਕਾਨੂੰਨ ਵਿਵਸਥਾ ਵਿਗੜ ਜਾਂਦੀ ਹੈ। ਪਿ੍ਰਅੰਕਾ ਨੇ ਕਿਹਾ ਕਿ ਪੁਲਿਸ ਹਿਰਾਸਤ ਵਿਚ ਕਿਸੇ ਵਿਅਕਤੀ ਨੂੰ ਕੁੱਟ ਕੁੱਟ ਕੇ ਮਾਰ ਦੇਣਾ ਕਿੱਥੋਂ ਦਾ ਨਿਆਂ ਹੈ। ਜ਼ਿਕਰਯੋਗ ਹੈ ਕਿ ਲੰਘੀ 3 ਅਕਤੂਬਰ ਨੂੰ ਵੀ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਤੋਂ ਬਾਅਦ ਕਿਸਾਨ ਪਰਿਵਾਰ ਨੂੰ ਮਿਲਣ ਜਾ ਰਹੀ ਪਿ੍ਰਅੰਕਾ ਨੂੰ ਗਿ੍ਰਫਤਾਰ ਕਰ ਲਿਆ ਗਿਆ ਸੀ। ਧਿਆਨ ਰਹੇ ਕਿ ਏ.ਡੀ.ਸੀ.ਪੀ. ਸੈਂਟਰਲ ਰਾਜੇਸ਼ ਸ੍ਰੀਵਾਸਤਵ ਨੇ ਲਖਨਊ ਅਤੇ ਆਗਰਾ ਵਿਚ ਧਾਰਾ 144 ਲਾਗੂ ਹੋਣ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਉਥੇ ਜਾਣ ਨਾਲ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।

 

Check Also

ਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਵੱਡੇ ਆਗੂ ਪਹੁੰਚਣਗੇ ਪੰਚਕੂਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ …