Breaking News
Home / ਪੰਜਾਬ / ਹਰੀਸ਼ ਰਾਵਤ ਦੀ ਛੁੱਟੀ ਯਕੀਨੀ – ਹਰੀਸ਼ ਚੌਧਰੀ ਹੋ ਸਕਦੇ ਹਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ

ਹਰੀਸ਼ ਰਾਵਤ ਦੀ ਛੁੱਟੀ ਯਕੀਨੀ – ਹਰੀਸ਼ ਚੌਧਰੀ ਹੋ ਸਕਦੇ ਹਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਛੁੱਟੀ ਯਕੀਨੀ ਹੈ ਅਤੇ ਹੁਣ ਕਾਂਗਰਸ ਹਾਈਕਮਾਨ ਨੇ ਮਨ ਬਣਾ ਲਿਆ ਹੈ ਕਿ ਉਨ੍ਹਾਂ ਦੀ ਥਾਂ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਗਾ ਦਿੱਤਾ ਜਾਵੇ। ਧਿਆਨ ਰਹੇ ਕਿ ਹਰੀਸ਼ ਰਾਵਤ ਨੇ ਖੁਦ ਵੀ ਪਾਰਟੀ ਲੀਡਰਸ਼ਿਪ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਕਰ ਦਿੱਤਾ ਜਾਵੇ। ਤਾਂ ਜੋ ਉਹ ਕੁੱਝ ਮਹੀਨਿਆਂ ਬਾਅਦ ਹੋਣ ਵਾਲੇ ਆਪਣੇ ਗ੍ਰਹਿ ਰਾਜ ਉਤਰਾਖੰਡ ਦੀਆਂ ਵਿਧਾਨ ਸਭਾ ਚੋਣਾਂ ’ਤੇ ਧਿਆਨ ਦੇ ਸਕਣ। ਇਸ ਦੇ ਚੱਲਦਿਆਂ ਰਾਵਤ ਨੇ ਦਿੱਲੀ ਵਿਚ ਅੱਜ ਸਵੇਰੇ ਰਾਹੁਲ ਗਾਂਧੀ ਨਾਲ ਮੁਲਾਕਾਤ ਵੀ ਕੀਤੀ ਸੀ। ਧਿਆਨ ਰਹੇ ਕਿ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੇ ਵਿਵਾਦ ਨੂੰ ਹੱਲ ਕਰਨ ਲਈ ਵੀ ਹੁਣ ਹਰੀਸ਼ ਚੌਧਰੀ ਦੀ ਡਿਊਟੀ ਲਗਾਈ ਗਈ ਹੈ ਅਤੇ ਉਹ ਇਸ ਲਈ ਕਈ ਮੀਟਿੰਗਾਂ ਵੀ ਕਰ ਚੁੱਕੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਤੇ ਸਿੱਧੂ ਵਿਵਾਦ ਨੂੰ ਹੱਲ ਕਰਨ ’ਚ ਵੀ ਰਾਵਤ ਨਾਕਾਮ ਰਹੇ ਹਨ।

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …