Breaking News
Home / ਪੰਜਾਬ / ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਿੰਡ ਚੱਠਾ ਪਹੁੰਚੇ ਸੀਐਮ ਚੰਨੀ

ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਿੰਡ ਚੱਠਾ ਪਹੁੰਚੇ ਸੀਐਮ ਚੰਨੀ

ਸ਼ਹੀਦ ਦੇ ਨਾਮ ’ਤੇ ਪਿੰਡ ਵਿਚ ਬਣੇਗਾ ਫੁੱਟਬਾਲ ਸਟੇਡੀਅਮ
ਗੁਰਦਾਸਪੁਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ’ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਆਪਣੇ ਚਾਰ ਸਾਥੀਆਂ ਸਣੇ ਸ਼ਹਾਦਤ ਦਾ ਜਾਮ ਪੀਣ ਵਾਲੇ ਗੁਰਦਾਸਪੁਰ ਦੇ ਪਿੰਡ ਚੱਠਾ ਦੇ ਫੌਜੀ ਜਵਾਨ ਮਨਦੀਪ ਸਿੰਘ ਦੀ ਅੱਜ ਅੰਤਿਮ ਅਰਦਾਸ ਸੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਵੀ ਸ਼ਹੀਦ ਜਵਾਨ ਦੇ ਘਰ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦੇ ਨਾਲ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਵੀ ਹਾਜ਼ਰ ਸਨ। ਇਸ ਮੌਕੇ ਚੰਨੀ ਨੇ ਸ਼ਹੀਦ ਮਨਦੀਪ ਸਿੰਘ ਯਾਦ ਵਿਚ ਪਿੰਡ ਚੱਠਾ ’ਚ ਇਕ ਫੁੱਟਬਾਲ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਅਤੇ ਪਿੰਡ ਵਿਚ ਸ਼ਹੀਦ ਦੀ ਯਾਦ ਵਿਚ ਇਕ ਯਾਦਗਾਰੀ ਗੇਟ ਵੀ ਬਣਾਇਆ ਜਾਵੇਗਾ। ਚੰਨੀ ਨੇ ਕਿਹਾ ਕਿ ਉਹ ਹਮੇਸ਼ਾ ਹੀ ਸ਼ਹੀਦਾਂ ਅੱਗੇ ਸਿਰ ਝੁਕਾਉਂਦੇ ਹਨ, ਕਿਉਂਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ ਅਤੇ ਸ਼ਹੀਦ ਦੇ ਪਰਿਵਾਰ ਦੀਆਂ ਜੋ ਵੀ ਮੰਗਾਂ ਹੋਣਗੀਆਂ, ਸਰਕਾਰ ਵਲੋਂ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ।

 

Check Also

ਆਮ ਆਦਮੀ ਪਾਰਟੀ ਪੰਜਾਬ ’ਚ ਬਦਲ ਸਕਦੀ ਹੈ ਆਪਣੇ ਉਮੀਦਵਾਰ : ਸੁਨੀਲ ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ …