15 C
Toronto
Saturday, October 18, 2025
spot_img
Homeਪੰਜਾਬਸੀਬੀਐਸਈ ਬੋਰਡ ਨੇ ਮੁੱਖ ਵਿਸ਼ਿਆਂ ’ਚੋਂ ਪੰਜਾਬੀ ਭਾਸ਼ਾ ਨੂੰ ਵੀ ਕੀਤਾ ਦਰਕਿਨਾਰ-ਸਿੱਖਿਆ...

ਸੀਬੀਐਸਈ ਬੋਰਡ ਨੇ ਮੁੱਖ ਵਿਸ਼ਿਆਂ ’ਚੋਂ ਪੰਜਾਬੀ ਭਾਸ਼ਾ ਨੂੰ ਵੀ ਕੀਤਾ ਦਰਕਿਨਾਰ-ਸਿੱਖਿਆ ਮੰਤਰੀ ਪਰਗਟ ਸਿੰਘ ਨੇ ਪ੍ਰਗਟਾਇਆ ਇਤਰਾਜ਼

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿਚੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ।
ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਸ਼ਰ੍ਹੇਆਮ ਧੱਕਾ ਹੈ ਅਤੇ ਇਹ ਫੈਸਲਾ ਭਾਰਤੀ ਸੰਵਿਧਾਨ ਦੇ ਉਲਟ ਹੈ। ਪਰਗਟ ਸਿੰਘ ਨੇ ਕਿਹਾ ਕਿ ਸੀਬੀਐਸਈ ਬੋਰਡ ਨੂੰ ਸਬੰਧਤ ਸੂਬੇ ਵਿਚ ਉਥੋਂ ਦੀ ਮਾਤ ਭਾਸ਼ਾ ਜਿਵੇਂ ਕਿ ਪੰਜਾਬ ਵਿਚ ਪੰਜਾਬੀ ਨੂੰ ਮੁੱਖ ਵਿਸ਼ਿਆਂ ਵਿਚ ਰੱਖਣਾ ਚਾਹੀਦਾ ਹੈ। ਇਸੇ ਤਰ੍ਹਾਂ ਬਾਕੀ ਸੂਬਿਆਂ ਦੀ ਮਾਤ ਭਾਸ਼ਾਵਾਂ ਨੂੰ ਮੁੱਖ ਵਿਸ਼ਿਆਂ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਇਸ ਸਬੰਧੀ ਕੇਂਦਰੀ ਸਿੱਖਿਆ ਮੰਤਰੀ ਨਾਲ ਗੱਲਬਾਤ ਕਰਕੇ ਇਸ ਫੈਸਲੇ ਨੂੰ ਵਾਪਸ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।

 

RELATED ARTICLES
POPULAR POSTS