Breaking News
Home / ਪੰਜਾਬ / ਸੁਖਜਿੰਦਰ ਰੰਧਾਵਾ ਨੇ ਪੰਜਾਬ ਪੁਲਿਸ ਦੀ ਕੀਤੀ ਤਾਰੀਫ਼

ਸੁਖਜਿੰਦਰ ਰੰਧਾਵਾ ਨੇ ਪੰਜਾਬ ਪੁਲਿਸ ਦੀ ਕੀਤੀ ਤਾਰੀਫ਼

ਕਿਹਾ, ਬੀ ਐਸ ਐਫ ਨਾਲੋਂ ਜ਼ਿਆਦਾ ਕੰਮ ਕਰਦੀ ਹੈ ਪੰਜਾਬ ਪੁਲਿਸ
ਜਲੰਧਰ/ਬਿਊਰੋ ਨਿਊਜ਼
ਪੰਜਾਬ ਅੰਦਰ ਬੀ ਐਸ ਐਫ ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਖਿਲਾਫ਼ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪ੍ਰਤੀ ਕਾਫ਼ੀ ਗੁੱਸੇ ’ਚ ਨਜ਼ਰ ਆਏ। ਰੰਧਾਵਾ ਅੱਜ ਜਲੰਧਰ ਦੇ ਪੰਜਾਬ ਆਰਮਡ ਪੁਲਿਸ ਕੰਪਲੈਕਸ ’ਚ ਪੁਲਿਸ ਯਾਦਗਾਰੀ ਦਿਵਸ ਪਰੇਡ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਪਹੰੁਚੇ ਸਨ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਪੰਜਾਬ ਪੁਲਿਸ ਬੀ ਐਸ ਐਫ ਨਾਲੋਂ ਜ਼ਿਆਦਾ ਕੰਮ ਕਰਦੀ ਹੈ। ਪੰਜਾਬ ਪੁਲਿਸ ਦੀ ਤਾਰੀਫ਼ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ 1965 ਅਤੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਵੀ ਪੰਜਾਬ ਪੁਲਿਸ ਨੇ ਦਿਨ-ਰਾਤ ਕੰਮ ਕੀਤਾ। ਰੰਧਾਵਾ ਨੇ ਕਿਹਾ ਪੰਜਾਬ ਵਿਚ ਇਕ ਅਜਿਹਾ ਦੌਰ ਵੀ ਆਇਆ ਸੀ ਜਦੋਂ ਕੋਈ 5 ਵਜੇ ਤੋਂ ਬਾਅਦ ਆਪਣੇ ਘਰ ਤੋਂ ਬਾਹਰ ਨਹੀਂ ਨਿਕਲਦਾ ਸੀ ਪ੍ਰੰਤੂ ਸਾਡੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਅਜਿਹੇ ਮਾਹੌਲ ਵਿਚ ਡਟ ਕੇ ਪੰਜਾਬ ਦੇ ਲੋਕਾਂ ਦੀ ਪੂਰੀ ਤਰ੍ਹਾਂ ਨਾਲ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਉਂਗਲੀ ਨਹੀਂ ਉਠਾਈ ਜਾ ਸਕਦੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਆਂ ਵੀ ਭੇਂਟ ਕੀਤੀਆਂ ਅਤੇ ਕਿਹਾ ਕਿ ਅੱਜ ਉਨ੍ਹਾਂ ਦੀਆਂ ਸ਼ਹੀਦੀਆਂ ਕਾਰਨ ਹੀ ਅਸੀਂ ਖੁੱਲ੍ਹੀ ਹਵਾ ਵਿਚ ਸਾਹ ਲੈ ਰਹੇ ਹਾਂ।

 

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …