Breaking News
Home / ਪੰਜਾਬ / ਰਾਜਾ ਵੜਿੰਗ ਨੇ ਟਰਾਂਸਪੋਰਟ ਮਾਫੀਆ ’ਤੇ ਕਸਿਆ ਸ਼ਿਕੰਜਾ

ਰਾਜਾ ਵੜਿੰਗ ਨੇ ਟਰਾਂਸਪੋਰਟ ਮਾਫੀਆ ’ਤੇ ਕਸਿਆ ਸ਼ਿਕੰਜਾ

ਟਰਾਂਸਪੋਰਟ ਵਿਭਾਗ ਦੀ ਆਮਦਨ ਵਧਣ ਦਾ ਮੰਤਰੀ ਨੇ ਕੀਤਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਾਂਗਰਸ ਪਾਰਟੀ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਰਾਜਾ ਵੜਿੰਗ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਹੈ ਅਤੇ ਹੁਣ ਵਿਭਾਗ ਦੀ ਆਮਦਨੀ ਵਿਚ ਵੀ ਵਾਧਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਰਾਜਾ ਵੜਿੰਗ ਨੇ ਅੱਜ ਮੁੜ ਵਿਭਾਗ ਦੇ ਕੰਮਕਾਜ ’ਚ ਪੂਰਨ ਪਾਰਦਰਸ਼ਤਾ ਲਿਆਉਣ ਅਤੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗਾ ਰਹੇ ਟੈਕਸ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਦਾ ਪ੍ਰਣ ਲਿਆ। ਚੰਡੀਗੜ੍ਹ ’ਚ ਪੰਜਾਬ ਭਵਨ ਵਿਖੇ ਟਰਾਂਸਪੋਰਟ ਮੰਤਰੀ ਵਜੋਂ ਆਪਣੀਆਂ 21 ਦਿਨਾਂ ਦੀਆਂ ਪ੍ਰਾਪਤੀਆਂ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਟਰਾਂਸਪੋਰਟ ਵਿਭਾਗ ਨੇ ਆਪਣੀ ਆਮਦਨੀ ਵਿੱਚ ਵਾਧੇ ਨਾਲ ਮੁੜ ਰਫ਼ਤਾਰ ਫੜੀ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਕਿ ਟੈਕਸਾਂ ਦਾ ਭੁਗਤਾਨ ਨਾ ਕਰਨ, ਗ਼ੈਰ-ਕਾਨੂੰਨੀ ਪਰਮਿਟ, ਦਸਤਾਵੇਜ਼ ਆਦਿ ਦੀ ਘਾਟ ਕਾਰਨ ਹੁਣ ਤੱਕ ਕਰੀਬ 258 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ 842 ਨਵੀਆਂ ਬੱਸਾਂ ਖਰੀਦਣ ਲਈ ਆਰਡਰ ਦਿੱਤਾ ਜਾ ਚੁੱਕਾ ਹੈ ਅਤੇ 45 ਦਿਨਾਂ ਦੇ ਅੰਦਰ ਇਹ ਨਵੀਆਂ ਸਰਕਾਰੀ ਬੱਸਾਂ ਸੂਬੇ ਦੀਆਂ ਸੜਕਾਂ ’ਤੇ ਦੌੜਣਗੀਆਂ।

 

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …