-6 C
Toronto
Monday, January 19, 2026
spot_img
Homeਹਫ਼ਤਾਵਾਰੀ ਫੇਰੀਪੰਜਾਬ 'ਚ ਨਵੀਂ ਪਾਰਟੀ ਬਣਾਉਣਗੇ ਕੈਪਟਨ ਅਮਰਿੰਦਰ

ਪੰਜਾਬ ‘ਚ ਨਵੀਂ ਪਾਰਟੀ ਬਣਾਉਣਗੇ ਕੈਪਟਨ ਅਮਰਿੰਦਰ

ਕਿਸਾਨਾਂ ਦਾ ਮਸਲਾ ਹੱਲ ਹੋ ਗਿਆ ਤਾਂ ਭਾਜਪਾ ਨਾਲ ਕਰਨਗੇ ਗਠਜੋੜ!
ਚੰਡੀਗੜ੍ਹ/ਬਿਊਰੋ ਨਿਊਜ਼ : ਇਕ ਮਹੀਨਾ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਸਿਆਸੀ ਧਮਾਕਾ ਕੀਤਾ ਹੈ। ਕੈਪਟਨ ਨੇ ਸਾਫ ਕਰ ਦਿੱਤਾ ਹੈ ਕਿ ਉਹ ਪੰਜਾਬ ਵਿਚ ਨਵੀਂ ਪਾਰਟੀ ਬਣਾਉਣਗੇ ਅਤੇ ਵਿਧਾਨ ਸਭਾ ਚੋਣਾਂ ਲੜਨਗੇ। ਅਮਰਿੰਦਰ ਨੇ ਕਿਹਾ ਕਿ ਜੇਕਰ ਕਿਸਾਨ ਮੰਗਾਂ ਦਾ ਉਨ੍ਹਾਂ ਦੇ ਹਿੱਤ ਵਿੱਚ ਨਿਬੇੜਾ ਹੋ ਜਾਂਦਾ ਹੈ ਤਾਂ ਉਹ ਭਾਜਪਾ ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਪੂਰੀ ਤਰ੍ਹਾਂ ਆਸਵੰਦ ਹਨ। ਕੈਪਟਨ ਨੇ ਅਕਾਲੀ ਦਲ ਤੋਂ ਅੱਡ ਹੋਏ ਢੀਂਡਸਾ ਤੇ ਬ੍ਰਹਮਪੁਰਾ ਧੜਿਆਂ ਨਾਲ ਗੱਠਜੋੜ ਕਰਨ ਦਾ ਵੀ ਸੰਕੇਤ ਦਿੱਤਾ ਹੈ। ਪੰਜਾਬ ਕਾਂਗਰਸ ਵਿੱਚ ਜਾਰੀ ਕਾਟੋ-ਕਲੇਸ਼ ਤੇ ਨਵਜੋਤ ਸਿੰਘ ਸਿੱਧੂ ਨਾਲ ਜਾਰੀ ਖਿੱਚੋਤਾਣ ਮਗਰੋਂ ਕੈਪਟਨ ਨੂੰ ਪਿਛਲੇ ਮਹੀਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪੈ ਗਿਆ ਸੀ। ਪਾਰਟੀ ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਥਾਂ ਪੰਜਾਬ ਦਾ ਨਵਾਂ ਮੁੱਖ ਮੰਤਰੀ ਥਾਪ ਦਿੱਤਾ ਸੀ। ਅਮਰਿੰਦਰ ਸਿੰਘ ਨੇ ਕਿਹਾ, ”ਪੰਜਾਬ ਦੇ ਭਵਿੱਖ ਲਈ ਜੰਗ ਸ਼ੁਰੂ ਹੋ ਗਈ ਹੈ। ਪੰਜਾਬ ਤੇ ਇਥੋਂ ਦੇ ਲੋਕਾਂ ਤੇ ਖਾਸ ਕਰਕੇ ਸਾਡੇ ਕਿਸਾਨਾਂ, ਜੋ ਪਿਛਲੇ ਇਕ ਸਾਲ ਤੋਂ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ, ਦੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਜਲਦੀ ਹੀ ਆਪਣੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਾਂਗਾ।” ਅਮਰਿੰਦਰ ਨੇ ਕਿਹਾ ਕਿ ‘ਉਹ ਆਪਣੇ ਲੋਕਾਂ ਤੇ ਆਪਣੇ ਸੂਬੇ’ ਦੇ ਭਵਿੱਖ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੱਕ ਟਿਕ ਕੇ ਨਹੀਂ ਬੈਠਣਗੇ।

RELATED ARTICLES
POPULAR POSTS