‘ਆਪ’ ਨੂੰ ਰੋਕਣ ਲਈ ਮੋਦੀ ਵੱਲੋਂ ਕੈਪਟਨ ਨੂੰ ਉਭਾਰਨ ਦੇ ਯਤਨ: ਚੱਢਾ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਜਦੋਂ ਤਿੰਨੇ ਪਾਰਟੀਆਂ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਪਾਰਟੀ ਮਿਲ ਕੇ ‘ਆਪ’ ਨੂੰ ਰੋਕਣ ‘ਚ ਫ਼ੇਲ੍ਹ ਹੋ ਰਹੀਆਂ ਹਨ ਤਾਂ ਪ੍ਰਧਾਨ ਮੰਤਰੀ ਨੇ ਆਪਣੇ ਚਹੇਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੈਦਾਨ ਵਿੱਚ ਚੌਥੀ ਪਾਰਟੀ ਵਜੋਂ ਉਤਾਰਨ ਦੀ ਤਿਆਰੀ ਕੀਤੀ ਹੈ।ਉਨ੍ਹਾਂ ਕਿਹਾ ਕਿ ਭਾਜਪਾ, ਅਕਾਲੀ ਦਲ ਬਾਦਲ ਅਤੇ ਕਾਂਗਰਸ ਸਮੇਤ ਕੈਪਟਨ ਦੀ ਪਾਰਟੀ ਦਾ ਰਿਮੋਟ ਕੰਟਰੋਲ ਨਰਿੰਦਰ ਮੋਦੀ ਦੇ ਹੱਥ ‘ਚ ਹੈ। ਚੱਢਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ‘ਚ ਕਾਬਜ਼ ਰਹੀਆਂ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਤੋਂ ਪੰਜਾਬ ਦੇ ਲੋਕ ਨਿਰਾਸ਼ ਚੱਲ ਰਹੇ ਹਨ, ਜੋ ਕਿ ‘ਆਪ’ ‘ਚ ਬਦਲ ਦਾ ਰਾਹ ਦੇਖ ਰਹੇ ਹਨ। ਇਸੇ ਕਰਕੇ ਪ੍ਰਧਾਨ ਮੰਤਰੀ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੌਥੀ ਪਾਰਟੀ ਬਣਾਉਣ ਦਾ ਥਾਪੜਾ ਦਿੱਤਾ ਹੈ।