Breaking News
Home / ਭਾਰਤ / ਦੁਸ਼ਯੰਤ ਗੌਤਮ ਨੇ ਦੱਸਿਆ ਕੈਪਟਨ ਅਮਰਿੰਦਰ ਨੂੰ ਦੇਸ਼ ਭਗਤ

ਦੁਸ਼ਯੰਤ ਗੌਤਮ ਨੇ ਦੱਸਿਆ ਕੈਪਟਨ ਅਮਰਿੰਦਰ ਨੂੰ ਦੇਸ਼ ਭਗਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਘੇ ਕੱਲ੍ਹ ਨਵੀਂ ਪਾਰਟੀ ਬਣਾਉਣ ਵਾਲੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਭੂਚਾਲ ਜਿਹਾ ਆ ਗਿਆ ਹੈ। ਇਕ ਪਾਸੇ ਜਿੱਥੇ ਕਾਂਗਰਸੀ ਆਗੂਆਂ ਵੱਲੋਂ ਕੈਪਟਨ ਦੇ ਇਸ ਫੈਸਲੇ ਨੂੰ ਕਾਂਗਰਸੀ ਪਾਰਟੀ ਨਾਲ ਗਦਾਰੀ ਕਰਾਰ ਦਿੱਤਾ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਭਾਜਪਾ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਭਗਤ ਦੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਹਿੱਤਾਂ ਨੂੰ ਸਭ ਤੋਂ ਉਪਰ ਰੱਖਣ ਵਾਲਿਆਂ ਨਾਲ ਗੱਠਜੋੜ ਕਰਨ ਲਈ ਹਰ ਸਮੇਂ ਤਿਆਰ ਹੈ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣਗੇ ਅਤੇ ਜੇਕਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਕਿਸਾਨੀ ਮਸਲਿਆਂ ਨੂੰ ਹੱਲ ਕਰ ਦਿੰਦੀ ਹੈ ਤੇ ਕਿਸਾਨ ਅੰਦੋਲਨ ਖਤਮ ਹੋ ਜਾਂਦਾ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਨਾਲ ਸਮਝੌਤਾ ਵੀ ਕਰ ਸਕਦੇ ਹਨ।

 

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …